Friday, 25 June 2021

ਫਗਵਾੜਾ ਦੇ ਬੀ.ਡੀ.ਪੀ.ਓ ਦਫ਼ਤਰ ਦੇ ਕਰਮਚਾਰੀ ਧਰਨੇ ਅਤੇ ਹੜਤਾਲ 'ਤੇ


ਫਗਵਾੜਾ 25 ਜੂਨ (ਹਰੀਸ਼ ਭੰਡਾਰੀ)- ਛੇਵੇ ਤਨਖਾਹ ਕਮਿਸ਼ਨ ਰਾਹੀਂ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿੱਚ ਵਾਧਾ ਕਰਨ ਦੀ ਥਾਂ, ਰੈਸ਼ਨਾਲਈਜੇਸ਼ਨ ਕਰਨ ਦੇ ਨਾਮ ਹੇਠ, ਜੋ ਮੁਲਾਜ਼ਮਾਂ ਦੇ ਹੱਕ ਉਤੇ ਡਾਕਾ ਮਾਰਿਆ ਗਿਆ ਹੈ ਅਤੇ ਜੋ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦੇ ਭੱਤੇ ਬੰਦ ਕਰ ਦਿੱਤੇ ਗਏ ਹਨ, ਉਸ ਦੇ ਵਿਰੋਧ ਵਿੱਚ ਪੂਰੇ ਪੰਜਾਬ ਦੇ ਮੁਲਾਜ਼ਮ ਧਰਨੇ ਅਤੇ ਹੜਤਾਲ ਉਤੇ ਬੈਠੇ ਹਨ। ਸਥਾਨਕ ਬਲਾਕ ਵਿਕਾਸ  ਅਤੇ ਪੰਚਾਇਤ ਅਫ਼ਸਰ ਫਗਵਾੜਾ ਦੇ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਨੇ ਹੜਤਾਲ ਕੀਤੀ ਅਤੇ ਧਰਨੇ ਤੇ ਬੈਠ ਗਏ। ਦਫ਼ਤਰ ਦੇ ਸਮੂਹ ਅਫ਼ਸਰ ਤੇ ਮੁਲਾਜ਼ਮਾਂ ਜਿਹਨਾ ਵਿੱਚ ਸੁਖਦੇਵ ਸਿੰਘ ਬੀ.ਡੀ.ਪੀ.ਓ, ਜਗਜੀਤ ਸਿੰਘ ਪੰਚਾਇਤ ਅਫ਼ਸਰ, ਸੰਜੀਵ ਕੁਮਾਰ, ਗੁਰਮੇਲ ਸਿੰਘ, ਸੁਲੱਖਣ ਸਿੰਘ ਪੰਚਾਇਤ ਸਕੱਤਰ, ਸੰਦੀਪ ਕੁਮਾਰ, ਬਿੰਦਰ ਸਿੰਘ ਧਰਨੇ ਉਤੇ ਬੈਠੇ ਹਨ। ਹੜਤਾਲੀ ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਉਹਨਾ ਦੀਆਂ ਮੰਗਾਂ ਮੰਨੀਆਂ ਜਾਣ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਆਗੂਆਂ ਨੇ ਦੱਸਿਆ ਕਿ ਸਰਕਾਰ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਮੁਲਾਜ਼ਮਾਂ ਨੂੰ ਗੱਫੇ ਦਿੱਤੇ ਗਏ ਹਨ ਜਦਕਿ ਇਹ ਪ੍ਰਚਾਰ ਨਿਰਾ ਝੂਠ ਹੈ।

No comments:

Post a Comment