Thursday, 24 June 2021
ਚਿੱਟੇ ਨਸ਼ੀਲੇ ਪਾਊਡਰ ਸਮੇਤ ਸਮਰਾਲਾ ਪੁਲਿਸ ਵੱਲੋਂ ਦੋ ਵਿਅਕਤੀ ਕੀਤੇ ਗਏ ਕਾਬੂ
ਸਮਰਾਲਾ 24 ਜੂਨ ( KHABARSAR PUNJAB)- ਸਮਰਾਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਖਹਿੜਾ ਛੁਡਾਉਣ ਲਈ ਜੋ ਬੀੜਾ ਚੁੱਕਿਆ ਹੈ, ਉਸ ਲੜੀ ਤਹਿਤ ਕੰਮ ਕਰਦੇ ਹੋਏ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮਰਾਲਾ ਇਲਾਕੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਬਰਧਾਲਾਂ ਦੇ ਇੰਚਾਰਜ ਸਬ ਇੰਸਪੈਕਟਰ ਜਗਜੀਤ ਸਿੰਘ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਜੀਤ ਸਿੰਘ ਨਸ਼ਾ ਵੇਚਣ ਦਾ ਆਦੀ ਹੈ, ਅੱਜ ਵੀ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਪਿੰਡ ਗੋਸਲਾਂ ਤੋਂ ਖੰਨੇ ਨੂੰ ਜਾ ਰਿਹਾ ਹੈ। ਜੇਕਰ ਮਾਨੂੰਪੁਰ ਕਿਸੇ ਖਾਸ ਜਗ੍ਹਾ ਤੇ ਨਾਕਾਬੰਦੀ ਕੀਤੀ ਜਾਵੇ ਤਾਂ ਵਿਅਕਤੀ ਕਾਬੂ ਆ ਸਕਦਾ ਹੈ, ਜਿਸ ਤੇ ਪੁਲਿਸ ਨੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰਨੀ ਸ਼ੁਰੂ ਕੀਤੀ ਤਾਂ ਇੱਕ ਗੱਡੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ ਲਈ ਤਾਂ ਉਸ ਵਿੱਚੋਂ 100 ਗੋਲੀਆਂ ਟ੍ਰੋਮਾਡੋਲ, 51 ਗਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਕੀਤਾ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਜੀਤ ਸਿੰਘ ਵਜੋਂ ਹੋਈ, ਪੁਲਿਸ ਵੱਲੋਂ ਉਕਤ ਵਿਅਕਤੀ ਵਿਰੁੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸੇ ਤਰ੍ਹਾਂ ਥਾਣੇਦਾਰ ਲਖਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਸੂਆ ਪੁਲੀ ਉਟਾਲਾਂ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਪੁਰਸ਼ਾ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਹਨ, ਤਾਂ ਇੱਕ ਮੋਨਾ ਵਿਅਕਤੀ ਤੋਂ ਆਉਂਦਾ ਦਿਖਾਈ ਦਿੱਤਾ ਜਿਸਨੂੰ ਪੁਲਿਸ ਪਾਰਟੀ ਨੇ ਸ਼ੱਕ ਪੈਣ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 52 ਗਰਾਮ ਨਸ਼ੀਲਾ ਚਿੱਟਾ ਪਾਊਡਰ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਅਮਨਦੀਪ ਸਿੰਘ ਵਾਸੀ ਢਿੱਲਵਾਂ ਵਜੋਂ ਹੋਈ, ਪੁਲਿਸ ਨੇ ਉਸ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ।
Subscribe to:
Post Comments (Atom)

No comments:
Post a Comment