Wednesday, 23 June 2021
ਪ੍ਰਿੰਸੀਪਲ ਪਰਮਜੀਤ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ ਪਾਰਟੀ
ਹੁਸਿ਼ਆਰਪੁਰ 23 ਜੂਨ (ਤਰਸੇਮ ਦੀਵਾਨਾ)- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ ਪ੍ਰਿੰਸੀਪਲ ਪਰਮਜੀਤ ਸਿੰਘ ਨੂੰ ਸਮੂਹ ਸਟਾਫ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪ੍ਰਿੰਸੀਪਲ ਪਰਮਜੀਤ ਸਿੰਘ ਦੁਆਰਾ ਕੀਤੇ ਦੁਆਰਾ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਦੁਆਰਾ ਸਕੂਲ ਦੇ ਸੁਧਾਰ ਲਈ ਕੀਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਪ੍ਰਿਤਪਾਲ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰਿੰਸੀਪਲ ਧਰਮਿੰਦਰ ਸ਼ਰਮਾ, ਜਸਵਿੰਦਰ ਸਿੰਘ ਸਹੋਤਾ, ਪ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਸੰਦੀਪ ਕੁਮਾਰ, ਵਰਿੰਦਰ ਸਿੰਘ, ਯਤਿੰਦਰ ਮੋਹਨ, ਰਵਿੰਦਰ ਸਿੰਘ, ਜਸਵਿੰਦਰ ਕੌਰ, ਸੁ਼ੱਭ ਸ਼ਰਮਾਂ, ਸਰਬਜੀਤ ਕੌਰ, ਦਲਜੀਤ ਕੌਰ, ਸੰਤੋਸ਼ ਕੁਮਾਰੀ, ਗੁਰਦੀਪ ਕੌਰ,ਰਮਨਪ੍ਰੀਤ ਕੌਰ ਆਦਿ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Subscribe to:
Post Comments (Atom)

No comments:
Post a Comment