ਜਲੰਧਰ (ਖ਼ਬਰਸਾਰ ਪੰਜਾਬ)- ਕਾਂਗਰਸੀ ਵਿਧਾਇਕਾਂ ਦੇ ਬੇਟਿਆਂ ਨੂੰ ਨੌਕਰੀਆਂ ਦੇਣ ਦੇ ਵਿਰੋਧ 'ਚ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਦਾ ਘਿਰਾਓ ਕਰਨ ਪੁੱਜੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਚੌਧਰੀ ਦੇ ਘਰ ਦੇ ਬਾਹਰ ਕੈਪਟਨ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ਤੋਂ ਪਹਿਲਾਂ ਸਥਾਨਕ ਡਾ. ਅੰਬੇਡਕਰ ਚੌਕ ਵਿਖੇ ਇਕੱਤਰ ਹੋਏ 'ਆਪ' ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਅਤੇ ਕੋਰੋਨਾ ਮਹਾਂਮਾਰੀ ਵਿਚ ਨਿਰਸਵਾਰਥ ਸੇਵਾ ਕਰਨ ਵਾਲੇ ਸ਼ਹੀਦ ਹੋਏ ਵਲੰਟੀਅਰਜ਼ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੀ ਥਾਂ ਕਾਂਗਰਸੀ ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀਆਂ ਦੇਣ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕੀਤੀ ਗਈ | ਯੂਥ ਵਿੰਗ ਪੰਜਾਬ ਦੇ ਉਪ ਪ੍ਰਧਾਨ ਗੁਰਿੰਦਰ ਸਿੰਘ ਸ਼ੇਰਗਿੱਲ, ਜੁਆਇੰਟ ਸਕੱਤਰ ਪੰਜਾਬ ਅੰਮਿ੍ਤਪਾਲ ਸਿੰਘ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਰਮਣੀਕ ਰੰਧਾਵਾ ਦੇ ਯਤਨਾਂ ਸਦਕਾ ਵੱਡੀ ਗਿਣਤੀ 'ਚ ਇਕੱਤਰ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਨੇ ਆਪਣੇ ਚਹੇਤਿਆਂ ਨੂੰ ਦਿੱਤੀਆਂ ਨੌਕਰੀਆਂ ਦਾ ਫੈਸਲਾ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਪੰਜਾਬ ਭਰ ਵਿਚ ਧਰਨੇ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਕਰੇਗਾ। ਗੁਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਹ ਫੈਸਲੇ ਨਿੰਦਣਯੋਗ ਹਨ ਤੇ ਇਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਤੇ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਅੱਜ ਆਮ ਆਦਮੀ ਪਾਰਟੀ ਦੇ ਨਾਲ ਆਮ ਨੌਜਵਾਨਾਂ ਨੇ ਖੜੇ ਹੋ ਕੇ ਦਿਖਾ ਦਿੱਤਾ ਹੈ ਕਿ ਨੌਜਵਾਨ ਆਪਣੇ ਹੱਕਾਂ ਲਈ ਹੁਣ ਪੂਰੀ ਤਰ੍ਹਾਂ ਸੁਚੇਤ ਹੋ ਚੁੱਕੇ ਹਨ। ਰਾਜਵਿੰਦਰ ਕੌਰ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਸੀ ਕਿ ਸ਼ਹੀਦ ਹੋਏ ਫੌਜੀਆਂ ਅਤੇ ਕਰੋਨਾ ਮਹਾਂਮਾਰੀ ਦੇ ਚਲਦੀਆਂ ਸੇਵਾ ਕਰਦੇ ਹੋਏ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਪਹਿਲ ਦੇ ਆਧਾਰ 'ਤੇ ਦਿੰਦੇ ਪਰ ਅਜਿਹਾ ਨਾ ਕਰਕੇ ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਮੌਕੇ ਦਿਹਾਤੀ ਪ੍ਰਧਾਨ ਪ੍ਰਿੰਸੀਪਲ ਪ੍ਰੇਮ ਕੁਮਾਰ, ਜ਼ਿਲ੍ਹਾ ਉਪ ਪ੍ਰਧਾਨ ਹਰਚਰਨ ਸਿੰਘ ਸੰਧੂ, ਡਾਕਟਰ ਸ਼ਿਵ ਦਿਆਲ ਮਾਲੀ ਉਪ ਪ੍ਰਧਾਨ ਐੱਸ. ਸੀ. ਵਿੰਗ, ਦਰਸ਼ਨ ਲਾਲ ਉਪ ਪ੍ਰਧਾਨ ਐੱਸ. ਸੀ. ਵਿੰਗ, ਸੁਭਾਸ਼ ਸ਼ਰਮਾ ਜ਼ਿਲ੍ਹਾ ਸਕੱਤਰ, ਕਿਸਾਨ ਵਿੰਗ ਰਤਨ ਸਿੰਘ ਕਾਕੜਕਲਾਂ, ਡਾਕਟਰ ਵਿੰਗ ਦੇ ਸਹਿ ਪ੍ਰਧਾਨ ਸੰਜੀਵ ਸ਼ਰਮਾ, ਡਾਕਟਰ ਬੱਬਰ ਜੁਆਇੰਟ ਸਕੱਤਰ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ, ਸੇਵਾ ਮੁਕਤ ਡੀ. ਸੀ. ਪੀ. ਬਲਕਾਰ ਸਿੰਘ, ਜਸਵੀਰ ਸਿੰਘ, ਕੇਵਲ ਸੈਣੀ, ਕੁਲਦੀਪ, ਸੁਖਰਾਜ, ਜ਼ਿਲਾ ਪ੍ਰਧਾਨ ਯੂਥ ਐਡਵੋਕੇਟ ਕਰਮਬੀਰ ਘੁੰਮਣ ਹਲਕਾ ਇੰਚਾਰਜ ਦਸੂਹਾ, ਹਰਮਿੰਦਰ ਸੰਧੂ ਹਲਕਾ ਇੰਚਾਰਜ ਚੱਬੇਵਾਲ, ਮੋਹਨ ਲਾਲ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ, ਜਸਵੀਰ ਰਾਜਾ ਟਾਂਡਾ, ਸੀਮਾ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ, ਮਨਿੰਦਰ ਪਾਬਲਾ, ਗੁਰਪ੍ਰੀਤ ਕੌਰ, ਹਿੰਮਤ ਸੱਭਰਵਾਲ, ਰਮਨ ਵਾਰਡ ਨੰਬਰ 43, ਸੁਭਾਸ਼ ਪ੍ਰਭਾਕਰ, ਕੌਸ਼ਲ ਸ਼ਰਮਾ, ਸੁੱਖਸੰਧੁ, ਜਸਵੰਤ ਸਿੰਘ, ਸੰਜੀਵ ਸੋਸ਼ਲ ਮੀਡੀਆ, ਅਜਯ ਭਗਤ, ਗੁਰਦੀਪ ਸਿੰਘ ਲੰਬੜਦਾਰ, ਜਸਵੀਰ ਸਿੰਘ ਜਲਾਲਪੁਰੀ, ਬਲਵੰਤ ਸਿੰਘ ਭਾਟੀਆ, ਜਸਕਰਨ, ਬਲਬੀਰ, ਲਾਭ ਰਾਮ, ਰਾਜਨ, ਚਰਨਜੀਤ ਚੰਨੀ, ਪਰਮਿੰਦਰ, ਰਾਜਕੁਮਾਰ, ਪ੍ਰਭਜੋਤ, ਪਰੀਤੋਸ਼, ਸੁਰਿੰਦਰ ਪਾਲ, ਗੁਰਪਾਲ,ਡਾਕਟਰ ਅਮਿਤ ਕੁਮਾਰ ਆਦਿ ਮੌਜੂਦ ਸਨ।

No comments:
Post a Comment