Friday, 11 June 2021

ਆਮ ਆਦਮੀ ਪਾਰਟੀ ਵਲੋ ਨਵ ਨਿਯੁਕਤ ਅਹੁਦੇਦਾਰਾਂ ਅਤੇ ਹਲਕਾ ਇੰਚਾਰਜਾਂ ਦਾ ਕੀਤਾ ਗਿਆ ਸਨਮਾਨ


ਹੁਸ਼ਿਆਰਪੁਰ 11 ਜੂਨ ( ਤਰਸੇਮ ਦੀਵਾਨਾ ) ਆਮ ਆਦਮੀ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਅਹਿਮ ਮੀਟਿੰਗ ਪਾਰਟੀ ਦਫਤਰ ਹੁਸ਼ਿਆਰਪੁਰ ਵਿਖੇ ਹੋਈ ਜਿਸ ਵਿਚ ਨਵ ਨਿਯੁਕਤ ਅਹੁਦੇਦਾਰਾਂ ਅਤੇ ਹਲਕਾ ਇੰਚਾਰਜਾਂ ਦਾ ਸਨਮਾਨ ਕੀਤਾ ਗਿਆ  ਇਸ ਮੌਕੇ ਤੇ ਵਿਸ਼ੇਸ ਤੌਰ ਤੇ     ਜੁਆਇੰਟ ਸੈਕਟਰੀ ਬੁੱਧੀਜੀਵੀ ਸੈੱਲ ਸਤਵੰਤ ਸਿੰਘ ਸਿਆਣ ਹਰਮਿੰਦਰ ਸਿੰਘ ਬਖਸ਼ੀ ਜ਼ਿਲਾ ਪ੍ਰਧਾਨ ਮੋਹਨ ਲਾਲ ਦੇ ਦਿਹਾਤੀ ਦਲੀਪ ਓਹਰੀ ਜ਼ਿਲਾ ਪ੍ਰਧਾਨ ਸ਼ਹਿਰੀ ਜ਼ਿਲ੍ਹਾ ਸਕੱਤਰ ਕਰਮਜੀਤ ਕੌਰ ਮਨਦੀਪ ਕੌਰ ਸੰਤੋਸ਼ ਸੈਣੀ ਨਵਜੋਤ ਕੌਰ ਜਯੋਤੀ ਸਾਰੇ ਸਟੇਟ ਜੁਆਇੰਟ ਸੈਕਟਰੀ  ,ਪ੍ਰੋਫ਼ੈਸਰ ਹਰਬੰਸ ਸਿੰਘ ਜ਼ਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਮੁੱਖ ਤੌਰ ਤੇ ਸ਼ਾਮਲ ਹੋਏ  

ਇਸ ਮੌਕੇ ਤੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ  ਬਖਸ਼ੀ ਤੇ ਮੋਹਨ ਲਾਲ ਜੀ ਨੇ ਸਾਂਝੇ ਤੌਰ ਤੇ ਕਿਹਾ ਕਿ ਪਾਰਟੀ ਨੇ ਪਰਿਵਾਰ ਵਿੱਚ ਵਾਧਾ ਕਰਦੇ ਹੋਏ ਬ੍ਰਹਮ ਸ਼ੰਕਰ ਜਿੰਪਾ ਹਲਕਾ ਹੁਸ਼ਿਆਰਪੁਰ ਕਰਮਵੀਰ ਘੁੰਮਣ  ਹਲਕਾ ਦਸੂਹਾ ਹਰਮਿੰਦਰ ਸਿੰਘ ਸੰਧੂ ਹਲਕਾ ਚੱਬੇਵਾਲ ਨੂੰ ਇੰਚਾਰਜ ਨਿਯੁਕਤ ਕੀਤਾ ਹੈ  ਇਸ ਤੋਂ ਇਲਾਵਾ ਇਸਤਰੀ ਵਿੰਗ ਦਾ ਵਿਸਥਾਰ ਕਰਦੇ ਹੋਏ ਹਰਪ੍ਰੀਤ ਕੌਰ ਬਾਜਵਾ ਸੁਖਬਿੰਦਰ ਕੌਰ ,ਮਮਤਾ ਰਾਣੀ ਨੂੰ ਸਟੇਟ ਜੁਆਇੰਟ ਸੈਕਟਰੀ, ਮਨਜੋਤ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ,ਬਲਦੀਪ ਕੌਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ ,ਸੁਰਜੀਤ ਕੌਰ ਨੂੰ ਜ਼ਿਲ੍ਹਾ ਸਕੱਤਰ ਅਤੇ ਕਮਲੇਸ਼ ਕੌਰ ਸਵਿਤਾ ਗੀਤਾ ਰਾਣੀ ਦਲਵੀਰ ਕੌਰ ਵੀਨਾ ਕ ਆਰਤੀ ਨੰਦਾ ਜੈਵੰਤੀ ਸ਼ਵੇਤਾ ਗੀਤਾ ਰਾਣੀ ਜੈਸਪਿਨ ਨੂੰ ਜ਼ਿਲ੍ਹਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਇਸ ਮੌਕੇ ਤੇ ਬੋਲਦਿਆਂ ਪਾਰਟੀ ਦੇ ਅਹੁਦੇਦਾਰ  ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ  ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਪੂਰੇ ਪੰਜਾਬ ਵਿੱਚ ਆਪਣਾ ਸੰਗਠਨ ਬਣਾਉਣ ਵਿੱਚ ਲੱਗੀ ਹੋਈ ਹੈ ਅਤੇ ਪੰਜਾਬ ਦੇ ਸੂਝਵਾਨ ਲੋਕ ਆਪ ਮੁਹਾਰੇ ਪਾਰਟੀ ਨਾਲ ਜੁਡ਼ ਰਹੇ ਹਨ ਉਨ੍ਹਾਂ ਕਿਹਾ ਕਿ 2022ਵਿੱਚ ਪੰਜਾਬ ਵਿਧਾਨ ਸਭਾ ਚੋਣ ਹੋਣ ਜਾ ਰਹੀ ਹੈ ਅਤੇ ਕਾਂਗਰਸ ਅਤੇ ਅਕਾਲੀ ਭਾਜਪਾ ਪਾਰਟੀ ਤੋਂ ਪੰਜਾਬ ਦੀ ਜਨਤਾ ਬੁਰੀ ਤਰ੍ਹਾਂ ਅੱਕ ਚੁੱਕੀ ਹੈ ਪੰਜਾਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ  ਨੂੰ ਅਜ਼ਮਾਉਣ ਦੇ ਰੌਂਅ ਵਿੱਚ ਹੈ ਦਿੱਲੀ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮ ਵੀ ਪੰਜਾਬ ਦੇ ਲੋਕਾਂ ਦੇ ਦਿਲਾਂ ਤੇ ਆਪਣੀ ਛਾਪ ਛੱਡ ਰਹੇ ਹਨ  ਉਨ੍ਹਾਂ ਵੱਲੋਂ ਕੋਰੋਨਾ ਕਾਲ ਵਿੱਚ ਦਿੱਲੀ ਦੇ ਲੋਕਾਂ ਲਈ ਜੋ ਕੰਮ ਕੀਤੇ ਹਨ ਉਹ ਬਹੁਤ ਹੀ ਕਾਬਲੇ ਤਾਰੀਫ਼ ਹਨ  ਇਸ ਮੌਕੇ ਤੇ ਬੁਲਾਰਿਆਂ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਤੋਂ ਹੀ ਪਾਰਟੀ ਪ੍ਰਤੀ ਸਮਰਪਿਤ ਹੋ ਕੇ ਦੋ ਹਜਾਰ ਬਾਈ ਵੀਂ ਜਿੱਤ ਵਿਚ ਆਪਣਾ ਭਰਪੂਰ ਯੋਗਦਾਨ ਪਾਉਣ  ਇਸ ਮੌਕੇ ਤੇ ਨਵ ਨਿਯੁਕਤ ਅਹੁਦੇਦਾਰਾਂ ਵੱਲੋਂ ਪਾਰਟੀ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਇਕ ਕਰ ਦੇਣਗੇ ਉਨ੍ਹਾਂ ਆਪਣੀਆਂ ਨਿਯੁਕਤੀਆਂ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ ਉਨ੍ਹਾਂ ਕਿਹਾ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਦੋਆਬਾ  ਵਿੱਚੋਂ ਕਾਂਗਰਸ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ/ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜੀ ਐੱਸ ਮੁਲਤਾਨੀ ਮੁਕੇਰੀਆਂ ਅਮਰਜੋਤ ਸਿੰਘ ਜ਼ਿਲ੍ਹਾ ਪ੍ਰਧਾਨ ਲੀਗਲ ਸੈੱਲ  ਹਰਜਿੰਦਰ ਸਿੰਘ ਵਿਰਦੀ ਅਜੈ ਵਰਮਾ  ਰਣਜੀਤ ਸਿੰਘ ਤੱਖਰ  ਖੁਸ਼ੀ ਰਾਮ ਕਰਮਜੀਤ ਬੱਬੂ ਅਮਨਦੀਪ ਸਿੰਘ ਦਵਿੰਦਰ ਸਿੰਘ ਆਦਿ ਮੌਜੂਦ ਸਨ

No comments:

Post a Comment