Wednesday, 7 July 2021

ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਵਿਖੇ ਮਹਾਨ ਗੁਰਮਤਿ ਸਮਾਗਮ 14 ਜੁਲਾਈ ਨੂੰ

ਜਲੰਧਰ (ਜਲਪ੍ਰੀਤ ਸਿੰਘ)-  ਸੰਤ ਬਾਬਾ ਠਾਕੁਰ ਸਿੰਘ ਜੀ ਚਾਹ ਵਾਲਿਆਂ ਦੀ ਸਲਾਨਾਂ 28ਵੀਂ ਪਵਿੱਤਰ ਯਾਦ ਵਿੱਚ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾਂ (ਜਲੰਧਰ) ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਮਹਾਨ ਗੁਰਮਤਿ ਸਮਾਗਮ 14 ਜੁਲਾਈ ਦਿਨ ਬੁੱਧਵਾਰ ਨੂੰ ਬਹੁਤ ਸ਼ਰਧਾ ਸਹਿਤ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਸੰਤ ਬਾਬਾ ਹਰਜਿੰਦਰ ਸਿੰਘ ਜੀ ਨੇ ਦਸਿਆ ਕਿ 14 ਜੁਲਾਈ ਨੂੰ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਵਿੱਚ ਸੰਤ ਮਹਾਂਪੁਰਸ਼, ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਰਾਗੀ, ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਸੰਤ ਬਾਬਾ ਹਰਜਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ। 

No comments:

Post a Comment