Wednesday, 28 July 2021

ਸੰਤ ਧਿਆਨ ਦਾਸ ਅੱਪਰੇ ਵਾਲਿਆਂ ਦੇ ਬਰਸੀ ਸਮਾਗਮ 31ਜੁਲਾਈ ਨੂੰ ਮਨਾਏ ਜਾਣਗੇ-ਸੰਤ ਸਰਵਣ ਦਾਸ ਸਲੇਮਟਾਵਰੀ



ਹੁਸ਼ਿਆਰਪੁਰ 28 ਜੁਲਾਈ (ਤਰਸੇਮ ਦੀਵਾਨਾ) 108 ਸੰਤ ਟਹਿਲ ਦਾਸ ਜੀ ਦੇ ਪਰਮਸ਼ਿਸ਼ ਸੰਤ ਧਿਆਨ ਦਾਸ ਜੀ ਅੱਪਰੇ ਵਾਲਿਆਂ ਦੇ ਸਲਾਨਾ 26 ਵੀਂ ਬਰਸੀ ਸਮਾਗਮ ਡੇਰਾ ਸੰਤ ਟਹਿਲ ਦਾਸ ਸਲੇਮਟਾਵਰੀ ਲੁਧਿਆਣਾ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਸਰਵਣ ਦਾਸ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ,ਸੀਨੀ ਮੀਤ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਅਗਵਾਈ ਹੇਠ 31 ਜੁਲਾਈ ਦਿਨ ਛਨੀਵਾਰ ਨੂੰ ਡੇਰਾ ਸੰਤ ਟਹਿਲ ਦਾਸ ਸਲੇਮਟਾਵਰੀ ਲੁਧਿਆਣਾ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ,ਪ੍ਰੇਮ ਭਾਵਨਾ ਨਾਲ ਮਨਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਸਰਵਣ ਦਾਸ ਨੇ ਦੱਸਿਆ 29 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 31 ਜੁਲਾਈ ਨੂੰ ਭੋਗ ਤੋਂ ਉਪਰੰਤ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਨਗੇ। ਇਸ ਸਮੇਂ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਸਰਵਣ ਦਾਸ ਸਲੇਮਟਾਵਰੀ
ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ,ਸੀਨੀ ਮੀਤ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ.) ਪੰਜਾਬ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਮਾਗਮ ਵਿੱਚ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਵੱਖ ਵੱਖ ਡੇਰਿਆਂ ਦੇ ਸੰਤ ਮਹਾਂਪੁਰਸ਼,ਚੇਅਰਮੈਨ ਸੰਤ ਸਰਵਣ ਦਾਸ ਬੋਹਣ,ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ,ਸੰਤ ਇੰਦਰ ਦਾਸ ਸੇਖੇ ਜਨਰਲ ਸਕੱਤਰ,ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ (ਰਜਿ,) ਭਾਰਤ ਵਿਸ਼ੇਸ਼ ਤੌਰ ਤੇ ਹਾਜਰੀ ਭਰਨਗੇ।ਸ੍ਰੀ ਚਰਨਛੋਹ ਗੰਗਾ ਖੁਰਾਲਗੜ ਸਾਹਿਬ ਦੇ ਸੰਤ ਮਹਾਂਪੁਰਸ਼ ਅਤੇ ਵੱਖ ਵੱਖ ਸੰਪ੍ਰਦਾਵਾਂ ਅਤੇ ਵੱਖ ਵੱਖ ਡੇਰਿਆਂ ਦੇ ਸੰਤ ਮਹਾਂਪੁਰਸ਼ ਕਥਾ,ਕੀਰਤਨ,ਗੁਰਮਤਿ ਵਿਚਾਰਾਂ ਰਾਂਹੀ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਨਗੇ।ਉਨਾਂ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ,ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਸੰਤ ਟਹਿਲ ਦਾਸ ਜੀ ਨੂੰ ਸ਼ਰਧਾ ਸੁਮਨ ਭੇਟ ਕਰਨਗੇ। ਉਨਾਂ ਸਮੂਹ ਸੰਗਤਾਂ ਨੂੰ ਹੁੰਮ ਹੁਮਾ ਕੇ ਸਮਾਗਮ ਵਿੱਚ ਹਾਜਰੀ ਭਰਨ ਦੀ ਅਪੀਲ ਕੀਤੀ।  

No comments:

Post a Comment