Sunday, 25 July 2021

ਮੰਚ ਵੱਲੋਂ ਚੰਗੀਆਂ ਸੇਵਾਵਾਂ ਦੇਣ ਬਦਲੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ- ਡਾ. ਜਸਵੰਤ ਸਿੰਘ ਖੇੜਾ

ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਮੀਟਿੰਗ ਮੈਡਮ ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਤੇ ਸੀਮਾ ਨਾਗਪਾਲ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਖਰੜ ਮੋਹਾਲੀ ਰੋਡ ਸਥਿਤ ਫੂਡ ਪਲਾਜ਼ਾ ਵਿਖੇ ਮਹੀਨਾਵਾਰ ਮੀਟਿੰਗ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਉਪ ਚੇਅਰਮੈਨ ਬਲਵਿੰਦਰ ਸਿੰਘ, ਬਲਵੰਤ ਸਿੰਘ ਕੌਮੀ ਚੇਅਰਮੈਨ ਐਨ.ਆਰ.ਆਈ ਵਿੰਗ ਅਤੇ ਮੈਡਮ ਪ੍ਰਿਤਪਾਲ ਕੌਰ ਕੌਮੀ ਚੇਅਰਪਰਸਨ ਇਸਤਰੀ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ। ਸੰਸਥਾ ਦੇ ਪਿਛਲੇ ਸਮੇਂ ਦੌਰਾਨ ਕੀਤੇ ਲੋਕ ਭਲਾਈ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਸੰਸਥਾ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਹਰਜੀਤ ਕੌਰ ਉਪ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ, ਸ਼ਬਨਮ ਮੈਂਬਰ ਇਸਤਰੀ ਵਿੰਗ ਅਤੇ ਪੂਨਮ ਪਾਂਡੇ ਸਟੇਟ ਸੈਕਟਰੀ ਇਸਤਰੀ ਵਿੰਗ ਚੰਡੀਗੜ੍ਹ ਨੂੰ ਸਨਮਾਨ ਪੱਤਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਏ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਅਸੀਂ ਅੱਗੇ ਹੋ ਕੇ ਕੰਮ ਕਰਾਂਗੇ ਅਤੇ ਦੱਬੇ-ਕੁਚਲੇ ਲੋਕਾਂ ਨੂੰ ਜਾਗਰੂਕ ਕਰਕੇ ਮਨੁੱਖੀ ਅਧਿਕਾਰ ਮੰਚ ਨਾਲ ਜੁੜਿਆ ਜਾਵੇਗਾ। ਬਲਵੰਤ ਸਿੰਘ ਨੇ ਕਿਹਾ ਕਿ ਜਲਦੀ ਹੀ ਰਹਿੰਦੀਆਂ ਅਹੁਦੇਦਾਰੀਆਂ ਪੂਰੀਆਂ ਕੀਤੀਆਂ ਜਾਣਗੀਆਂ ਚੰਗੇ ਕੰਮ ਕਰਨ ਵਾਲੇ ਮੈਂਬਰਾਂ ਨੂੰ ਅੱਗੇ ਤੋਂ ਵੀ ਸਨਮਾਨਿਤ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਰੁਪਿੰਦਰ ਕੌਰ, ਹਰਪ੍ਰੀਤ ਸਿੰਘ ਬਲੌਂਗੀ ਮੀਤ ਪ੍ਰਧਾਨ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment