Monday, 2 August 2021

ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਵਿਖੇ ਸ਼ੰਗਰਾਂਦ ਸਮਾਗਮ 16 ਅਗਸਤ ਨੂੰ- ਜਥੇਦਾਰ ਮਨੋਹਰ ਸਿੰਘ


ਜਲੰਧਰ (ਖਬਰਸਾਰ ਪੰਜਾਬ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਜਲੰਧਰ ਵਿਖੇ 16 ਅਗਸਤ ਦਿਨ ਸੋਮਵਾਰ ਨੂੰ ਸ਼ੰਗਰਾਂਦ ਦਾ ਪਵਿੱਤਰ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਨਿਗਰਾਨੀ ਹੇਠ ਸਜਾਇਆ ਜਾ ਰਿਹਾ ਹੈ। ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦਸਿਆ ਕਿ 16 ਅਗਸਤ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਜਾ ਰਹੇ ਕੀਤਰਨ ਦਰਬਾਰ ਵਿੱਚ ਭਾਈ ਗੁਰਨਾਮ ਸਿੰਘ ਖੁਰਦਪੁਰ ਵਾਲੇ, ਭਾਈ ਸਰਵਣ ਸੰਘ ਖਾਲਸਾ ਸ਼੍ਰੀ ਅਮਿ੍ਰਤਸਰ ਸਾਹਿਬ ਵਾਲੇ, ਢਾਡੀ ਜਥਾ ਭਾਈ ਸਵਿੰਦਰ ਸਿੰਘ ਸ਼੍ਰੀ ਅਮਿ੍ਰਤਸਰ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਦੇ ਮਨੌਹਰ ਕੀਰਤਨ ਅਤੇ ਗੁਰ ਇਤਹਾਸ ਤੋਂ ਜਾਣੂ ਕਰਵਾਉਣਗੇ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰੁਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਸਿਆ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। 

No comments:

Post a Comment