ਆਈਵੀ ਵਰਲਡ ਸਕੂਲ ਜਲੰਧਰ ਵਿਖੇ ਜਨਮਅਸ਼ਟਮੀ ਬੜੇ ਧੂਮ-ਧਾਮ ਨਾਲ਼ ਮਨਾਈ ਗਈ।
ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਆਈ ਵੀ ਵਰਲਡ ਸਕੂਲ ਵਿਖੇ ਜਨਮਅਸ਼ਟਮੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਮਨਮੋਹਕ ਢੰਗ ਨਾਲ਼ ਮਨਾਇਆ ਗਿਆ। ਇਸ ਜਸ਼ਨ ਦੀ ਸ਼ੁਰੂਆਤ ਵਿੱਚ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਦੀ ਝਲਕ ਦਿਖਾਈ ਅਤੇ ਉਹਨਾਂ ਦੁਆਰਾ ਦਿੱਤੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੇਰਿਤ ਕੀਤਾ। ਵਿਦਿਆਰਥੀਆਂ ਦੁਆਰਾ ਇਸ ਮੌਕੇ ਆਪਣੀ ਕਲਾਤਮਕ ਯੋਗਤਾ ਦਾ ਪ੍ਰਦਰਸ਼ਨ ਕਰਦਿਆ ਮੋਰ ਦੇ ਨਕਲੀ ਖੰਭ ਬਣਾ ਕੇ ਤਾਜ ਬਣਾਏ ਅਤੇ ਸ਼੍ਰੀ ਕ੍ਰਿਸ਼ਨ ਜੀ ਦੇ ਅਵਤਾਰ ਵਿੱਚ ਖੁਦ ਨੂੰ ਤਿਆਰ ਕਰਕੇ ਅਤੇ ਭਗਤੀ ਭਰੇ ਗੀਤਾਂ ਦੀਆਂ ਧੁਨਾਂ ’ਤੇ ਨਾਚ ਕਰਕੇ ਇਸ ਸਮਾਰੋਹ ਨੂੰ ਚਾਰ ਚੰਨ ਲਗਾ ਦਿੱਤੇ। ਪ੍ਰਿੰਸੀਪਲ ਐੱਸ ਚੌਹਾਨ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਨਮਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।
No comments:
Post a Comment