ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਇਕ ਵਿਸ਼ੇਸ਼ ਮੀਟਿੰਗ ਗੁਰਪ੍ਰੀਤ ਕੌਰ ਚੀਮਾ ਕੌਮੀ ਮੀਤ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਚੀਫ਼ ਅਡਵਾਈਜ਼ਰ ਸਵਤੰਤਰਰਾਜ ਪਾਸੀ, ਪੰਜਾਬ ਪ੍ਰਧਾਨ ਫੌਜਾ ਸਿੰਘ ਅਤੇ ਜਸਪ੍ਰੀਤ ਕੌਰ ਚੀਫ਼ ਅਡਵਾਈਜ਼ਰ ਇਸਤਰੀ ਵਿੰਗ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਕਿਰਨਪਾਲ ਕੌਰ ਨੂੰ ਪ੍ਰਧਾਨ ਇਸਤਰੀ ਵਿੰਗ ਬਲਾਕ ਸਮਾਣਾ ਬਣਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪਾਸੀ ਜੀ ਨੇ ਬੋਲਦਿਆਂ ਕਿਹਾ ਕਿ ਸਾਡੇ ਪ੍ਰੀਵਾਰ ਵਿਚ ਅੱਜ ਵਾਧਾ ਹੋਇਆ ਹੈ ਅਤੇ ਮਾਤਾ ਜੀ ਦੀ ਕਿਰਪਾ ਨਾਲ ਸਾਡਾ ਮੰਚ ਦਿਨ ਦੁੱਗਣੀ ਤੇ ਰਾਤ ਚੌਗਣੀ ਤੇਜ਼ੀ ਨਾਲ ਤਰੱਕੀ ਕਰਦਾ ਜਾ ਰਿਹਾ ਹੈ।ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਪਟਿਆਲਾ ਵਿਖੇ ਜਲਦੀ ਹੀ ਵੱਡੇ ਪੱਧਰ ਦੀ ਮੀਟਿੰਗ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਸਮੂਹ ਮੈਂਬਰ ਅਤੇ ਅਹੁਦੇਦਾਰ ਸਮੂਹਿਕ ਤੌਰ ਤੇ ਆ ਕੇ ਮੌਕੇ ਦੀ ਰੌਣਕ ਨੂੰ ਵਧਾਉਣ ਗੇ। ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ, ਹਰਪਾਲ ਕੌਰ, ਸਨੇਹ ਨਾਜ਼, ਮਿਲਖਾ , ਮਨਜੀਤ ਕੌਰ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਤਰਨਜੀਤ ਕੌਰ ਅਤੇ ਜਰਨੈਲ ਕੌਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ ।
No comments:
Post a Comment