Friday, 24 September 2021

ਬਲਾਕ ਔੜ ਵਿਖੇ ਕਰਵਾਈ ਗਈ ਮੀਟਿੰਗ ਦੌਰਾਨ ਕੀਤੀ ਨਿਯੁਕਤੀ- ਡਾਕਟਰ ਖੇੜਾ


ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵਿਖੇ ਬਲਾਕ ਔੜ ਦੇ ਪਿੰਡ ਉੜਾਪੜ ਵਿਖੇ ਜ਼ਿਲ੍ਹਾ ਚੇਅਰਮੈਨ ਬੁਧੀਜੀਵੀ ਸੈੱਲ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਵਾਈ ਗਈ ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸੈਕਟਰੀ ਹਰਵਿੰਦਰ ਸਿੰਘ,ਹੁਸਨ ਲਾਲ ਸੂੰਡ ਪਰਸਨਲ ਸੈਕਟਰੀ ਅਤੇ ਜਸਵੰਤ ਕੁਮਾਰ ਵਰਮਾ ਕੌਮੀ ਚੀਫ਼ ਸੈਕਟਰੀ ਸਲਾਹਕਾਰ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੀਟਿੰਗ ਵਿੱਚ ਸੰਸਥਾ ਵੱਲੋਂ ਬਲਵਿੰਦਰ ਸਿੰਘ ਲੱਡੂ ਨੂੰ ਦੋਬਾਰਾ ਬਲਾਕ ਔੜ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਮੌਕੇ ਤੇ ਹੀ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ 28-09-2021 ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸਮਰਪਿਤ ਗਗਨ ਪੈਲੇਸ ਔੜ ਵਿਖੇ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਸੰਸਥਾ ਦੇ ਜ਼ਿਲ੍ਹਾ ਮੈਂਬਰ ਅਤੇ ਅਹੁਦੇਦਾਰ ਸਮੇਤ ਸਟੇਟ ਅਤੇ ਨੈਸ਼ਨਲ ਅਹੁਦੇਦਾਰ ਬੜੀ ਧੂਮ-ਧਾਮ ਨਾਲ ਹਿੱਸਾ ਲੈਣ ਗੇ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਹੋਰਨਾਂ ਤੋਂ ਇਲਾਵਾ ਮਨਜੀਤ ਕੌਰ ਉਪ ਪ੍ਰਧਾਨ ਇਸਤਰੀ ਵਿੰਗ, ਕੁਲਵਿੰਦਰ ਕੌਰ, ਜਸਪ੍ਰੀਤ ਕੌਰ , ਅਮਨਦੀਪ ਸਿੰਘ, ਸੇਵਕ ਸਿੰਘ, ਪਰਮਜੀਤ ਸਿੰਘ, ਕਿਰਪਾਲ ਸਿੰਘ, ਸਰਬਜੀਤ ਕੌਰ ਅਤੇ ਜਰਨੈਲ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment