ਖੇਤੀ ਕਾਨੂੰਨਾਂ ਖਿਲਾਫ ਪਿੰਡ ਹਜ਼ਾਰਾ ਵਿੱਚ ਕਿਸਾਨ ਸੜਕਾਂ ‘ਤੇ ਉਤਰੇ, ਲਗਾਇਆ ਧਰਨਾਂ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਸਯੁੱਕਤ ਕਿਸਾਨ ਮੋਰਚੇ ਵਲੋਂ ਸੋਮਵਾਰ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ, ਅਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਰਕਲ ਪਤਾਰਾ ਦੇ ਪਿੰਡ ਹਜ਼ਾਰਾ ਦੇ ਕਿਸਾਨ ਭਰਾਵਾਂ ਅਤੇ ਪਿੰਡ ਵਾਸੀਆਂ ਨੇ ਮੇਨ ਹੁਸ਼ਿਆਰਪੁਰ-ਰਾਮਾਮੰਡੀ ਰੋ੍ਹਡ ਤੇ ਜਾਮ ਲਗਾ ਕੇ ਧਰਨਾਂ ਪ੍ਰਦਰਸ਼ਨ ਕਰਦੇ ਹੋਏ ਸੈਂਟਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪਿੰਡ ਹਜ਼ਾਰਾ ਅਤੇ ਲਾਗਲੇ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ। ਜਾਣਕਾਰੀ ਦਿੰਦੇ ਲਖਵੀਰ ਸਿੰਘ ਹਜ਼ਾਰਾ ਨੇ ਦਸਿਆ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੀ ਮੰਗ ਨੂੰ ਲੈ ਕੇ ਇਹ ਧਰਨਾਂ ਲਗਾਇਆ ਗਿਆ ਹੈ। ਜਿਸ ਵਿੱਚ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ ਹੈ ਅਤੇ ਇਹ ਧਰਨਾਂ ਸਵੇਰੇ 6 ਵਜੇ ਤੋਂ ਸਾਮ ਤੱਕ ਲਗਾਇਆ ਜਾਵੇਗਾ। ਇਸ ਮੌਕੇ ਲਖਵੀਰ ਸਿੰਘ ਹਜ਼ਾਰਾ, ਜਗਜੀਤ ਸਿੰਘ ਹਜ਼ਾਰਾ, ਮੱਖਣ ਸਿੰਘ, ਜਗੀਰ ਸਿੰਘ, ਪ੍ਰਦੀਪ ਸਿੰਘ, ਜਸਪ੍ਰੀਤ ਸਿੰਘ, ਪਰਮਵੀਰ ਸਿੰਘ, ਅਤਿੰਦਰ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਅਜੈਬ ਸਿੰਘ, ਜਸਦੀਪ ਸਿੰਘ, ਸਰਬਜੀਤ ਸਿੰਘ, ਪਲਵਿੰਦਰ ਸਿੰਘ ਅਤੇ ਹੋਰ ਕਿਸਾਨ ਭਾਈਚਾਰੇ ਦੇ ਲੋਕ ਅਤੇ ਪਿੰਡ ਵਾਸੀ ਹਾਜ਼ਰ ਸਨ।
No comments:
Post a Comment