Tuesday, 14 September 2021
ਹਰਵਿੰਦਰ ਸਿੰਘ ਚੂੰਨੀ ਬਣੇ ਮੰਚ ਦੇ ਕੌਮੀ ਸਕੱਤਰ -ਡਾਕਟਰ ਖੇੜਾ
ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬਲਾਕ ਅਮਲੋਹ ਦੀ ਕਿਰਨਦੀਪ ਕੌਰ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਬਲਜੀਤ ਸਿੰਘ ਚੇਅਰਮੈਨ ਬੁਧੀਜੀਵੀ ਸੈੱਲ ਅਤੇ ਹਰਭਜਨ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹਰਵਿੰਦਰ ਸਿੰਘ ਚੂੰਨੀ ਨੂੰ ਕੌਮੀ ਸੈਕਟਰੀ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਦੇ ਨਾਲ ਪ੍ਰਕਾਸ਼ ਸਿੰਘ ਨੂੰ ਉਪ ਚੇਅਰਮੈਨ ਸਲਾਹਕਾਰ ਕਮੇਟੀ ਅਤੇ ਕੁਝ ਮੈਂਬਰ ਵੀ ਨਿਯੁਕਤ ਕੀਤੇ ਗਏ । ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਦੇ ਆਮ ਲੋਕ ਇਸ ਕਰਕੇ ਵੀ ਦੁੱਖ ਝੱਲਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਮੌਲਿਕ ਅਧਿਕਾਰਾਂ ਦੀ ਪੂਰੀ ਜਾਣਕਾਰੀ ਨਹੀਂ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਹਰ ਬਲਾਕ ਵਿਚ ਮਨੁੱਖੀ ਅਧਿਕਾਰ ਚੇਤਨਾ ਸੈਮੀਨਾਰ ਕਰਵਾਇਆ ਜਾਵੇ ਗਾ ਜਿਸ ਨਾਲ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਗਾ। ਇਸ ਮੌਕੇ ਬਲਜੀਤ ਸਿੰਘ ਚੇਅਰਮੈਨ ਬੁਧੀਜੀਵੀ ਸੈੱਲ ਨੇ ਬੋਲਦਿਆਂ ਕਿਹਾ ਕਿ ਸਾਨੂੰ ਜ਼ਿਆਦਾ ਤੋਂ ਜ਼ਿਆਦਾ ਮੰਚ ਨਾਲ ਜੁੜ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਕ੍ਰਿਸ਼ਨ ਕੁਮਾਰ ਚੀਫ਼ ਅਡਵਾਈਜ਼ਰ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪੜੇ ਲਿਖੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਕਰਮਜੀਤ ਸਿੰਘ, ਕਰਨੈਲ ਸਿੰਘ, ਜ਼ੀਨਤ ਬੇਗਮ ਮੀਤ ਪ੍ਰਧਾਨ ਇਸਤਰੀ ਵਿੰਗ, ਕੁਲਵਿੰਦਰ ਸਿੰਘ , ਜਸਪਾਲ ਸਿੰਘ, ਚਰਨਜੀਤ ਸਿੰਘ ਅਤੇ ਜਤਿੰਦਰ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Subscribe to:
Post Comments (Atom)

No comments:
Post a Comment