Friday, 17 September 2021

ਅਕੱਤਰ ਸਿੰਘ ਚੇਅਰਮੈਨ ਅਤੇ ਭਾਦਰ ਸਿੰਘ ਪ੍ਰਧਾਨ ਯੂਥ ਵਿੰਗ ਕੀਤਾ ਨਿਯੁਕਤ - ਡਾ ਖੇੜਾ


ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਜਲੰਧਰ ਦੇ ਬਲਾਕ ਨੂਰਮਹਿਲ ਵਿਖੇ ਬਲਵੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਚੇਅਰਪਰਸਨ ਇਸਤਰੀ ਵਿੰਗ ਸੁਰਿੰਦਰ ਕੌਰ, ਕੌਮੀ ਚੀਫ਼ ਅਡਵਾਈਜ਼ਰ ਆਰ ਟੀ ਆਈ ਪਰਮਜੀਤ ਭੱਲੋਵਾਲ, ਕੌਮੀ ਚੀਫ਼ ਸੈਕਟਰੀ ਸਲਾਹਕਾਰ ਕਮੇਟੀ ਜਸਵੰਤ ਕੁਮਾਰ ਵਰਮਾ, ਹਰਵਿੰਦਰ ਸਿੰਘ ਕੌਮੀ ਸੈਕਟਰੀ ਅਤੇ ਹੁਸਨ ਲਾਲ ਸੂੰਡ ਪਰਸਨਲ ਸੈਕਟਰੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਅਕੱਤਰ ਸਿੰਘ ਚੇਅਰਮੈਨ ਬਲਾਕ ਸ਼ਾਹਕੋਟ, ਭਾਦਰ ਸਿੰਘ ਪ੍ਰਧਾਨ ਯੂਥ ਵਿੰਗ ਬਲਾਕ ਨੂਰਮਹਿਲ, ਸਰਵਨ ਸਿੰਘ ਉਪ ਚੇਅਰਮੈਨ ਬਲਾਕ ਸ਼ਾਹਕੋਟ ਅਤੇ ਕੁਝ ਨਵੇਂ ਮੈਂਬਰ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਅਤਿਅੰਤ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਵੱਧ ਰਹੀਆਂ ਭੈੜੀਆਂ ਅਲਾਮਤਾਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਭੇਦ ਭਾਵ ਛੱਡ ਕੇ ਸਮਾਜ ਲਈ ਕੰਮ ਕਰਨਾ ਚਾਹੀਦਾ ਹੈ। ਜਲਦੀ ਹੀ ਜ਼ਿਲ੍ਹਾ ਭਰ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ ਤਾਂ ਜ਼ੋ ਰਹਿੰਦੇ ਅਹੁਦੇਦਾਰੀਆਂ ਨੂੰ ਪੁਰ ਕੀਤਾ ਜਾ ਸਕੇ। ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਜ਼ਿਲ੍ਹਾ ਚੇਅਰਮੈਨ, ਸੋਨੀਆ ਭੋਗਲ ਜਨਰਲ ਸਕੱਤਰ ਇਸਤਰੀ ਵਿੰਗ , ਗੁਰਦੇਵ ਚੰਦ ਸਰੋਏ ਜ਼ਿਲ੍ਹਾ ਜਨਰਲ ਸਕੱਤਰ, ਕੁਲਵਿੰਦਰ ਸਿੰਘ ਬਿੱਲਾ, ਅਤੇ ਮਨਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment