ਜਲੰਧਰ (ਅਮਰਜੀਤ ਸਿੰਘ)- ਕੱਤਕ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ.ਰੋਡ ਚਹੇੜੂ ਵਿਖੇ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਕਿ੍ਸ਼ਨ ਨਾਥ ਜੀ ਵਿਸ਼ੇਸ਼ ਅਗਵਾਹੀ ਵਿੱਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਲ੍ਹੜੀਵਾਰ ਚੱਲ ਰਹੇ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਉਪਰੰਤ ਖੁੱਲੇ ਪੰਡਾਲਾਂ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਮਿਸ਼ਨਰੀ ਕਲਾਕਾਰ ਪ੍ਰੇਮ ਲਤਾ, ਗਿੰਨੀ ਮਾਹੀ, ਮਨਦੀਪ ਮਨੀ ਮਾਲਵਾ, ਪਿ੍ਆ ਬੰਗਾ, ਰਿਧੀ ਬੰਗਾ, ਜੋਗਿੰਦਰ ਦੁੱਖੀਆ, ਬਲਵਿੰਦਰ ਬਿੱਟੂ, ਮਲਕੀਤ ਬਬੇਲੀ, ਵਿੱਕੀ ਬਹਾਦੁਰਕੇ, ਕਮਲ ਤੱਲਣ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਜੀ ਦੀ ਮਹਿਮਾ ਦਾ ਗੁਨਗਾਨ ਕਰਕੇ ਨਿਹਾਲ ਕਰਨਗੇ। ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਵਾਤਾਵਰਨ ਨੂੰ ਹਰਿਆ ਭਰਿਆਂ ਰੱਖਣ ਲਈ ਡੇਰੇ ਵਿੱਚ ਪੁੱਜੀਆਂ ਸਮੂਹ ਸੰਗਤਾਂ ਨੂੰ ਫੱਲਦਾਰ, ਛਾਂਦਾਰ ਬੂਟਿਆਂ ਦਾ ਪ੍ਰਸ਼ਾਦ ਵੀ ਸੇਵਾਦਾਰਾਂ ਵਲੋਂ ਵੰਡਿਆਂ ਜਾਵੇਗਾ। ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।
No comments:
Post a Comment