Tuesday, 26 October 2021
ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਵਿਖੇ ਫ੍ਰੀ ਮੈਡੀਕਲ ਡਿਸਪੈਂਸਰੀ ਦਾ ਸ਼ੁੱਭ ਆਰੰਭ 29 ਅਕਤੂਬਰ ਤੋਂ
ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਦੁੱਖ ਨਿਵਾਰਨ ਸੇਵਾ ਸੁਸਾਇਟੀ ਜਲੰਧਰ ਵੱਲੋਂ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੌਹਲਾਂ ਵਿਖੇ ਇੱਕ ਫ੍ਰੀ ਮੈਡੀਕਲ ਡਿਸਪੈਂਸਰੀ ਦਾ ਸ਼ੁੱਭ ਆਰੰਭ 29 ਅਕਤੂਬਰ ਤੋਂ ਕੀਤਾ ਜਾ ਰਿਹਾ ਹੈ। ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ.ਟੀ.ਬੀ ਨਗਰ ਜਲੰਧਰ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਨੇ ਜਾਣਕਾਰੀ ਦਿੰਦੇ ਦੱਸਿਆ ਇਸ ਮੈਡੀਕਲ ਡਿਸਪੈਂਸਰੀ ਵਿੱਚ ਮਾਹਿਰ ਡਾਕਟਰ ਸਹਿਬਾਨਾਂ ਦੀਆਂ ਸੇਵਾਵਾਂ ਸ਼ਾਮ ਤਿੰਨ ਤੋਂ ਪੰਜ ਵਜੇ ਤੱਕ ਦਿੱਤੀਆਂ ਜਾਣਗੀਆਂ। ਡਿਸਪੈਂਸਰੀ ਦੀ ਆਰੰਭਤਾ ਤੋਂ ਪਹਿਲਾਂ ਮੌਕੇ ਦਾ ਜਾਇਜ਼ਾ ਲੈਣ ਲਈ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਕੇ ਤੇ ਪਹੁੰਚੇ। ਉੱਘੇ ਵਿਦਵਾਨ ਭਾਈ ਭਗਵਾਨ ਸਿੰਘ ਜੌਹਲ ਨੇ ਦੱਸਿਆ ਕਿ ਇਸ ਡਿਸਪੈਂਸਰੀ ਵਿਚ ਹਰ ਇਕ ਲੋੜਵੰਦ ਵਿਅਕਤੀ ਨੂੰ ਦਵਾਈ ਫ੍ਰੀ ਦਿੱਤੀ ਜਾਵੇਗੀ ਅਤੇ ਚੈੱਕਅਪ ਵੀ ਫ੍ਰੀ ਕੀਤਾ ਜਾਵੇਗਾ। ਇਸ ਮੌਕੇ ਡਾ ਜੈਕਸਨ, ਜਗਦੀਸ਼ ਸਿੰਘ, ਅਮਰਜੀਤ ਸਿੰਘ ਅਰੋੜਾ, ਦਵਿੰਦਰ ਸਿੰਘ ਤਾਬੜ, ਹਰਮੋਹਨ ਸਿੰਘ ਮਨਿਹਾਸ, ਪ੍ਰੀਤਮ ਸਿੰਘ ਜੌਹਲ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Subscribe to:
Post Comments (Atom)
No comments:
Post a Comment