ਡੇਰਾ ਚਹੇੜੂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਸੰਤ ਬਾਬਾ ਕਿ੍ਸ਼ਨ ਨਾਥ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 20ਵਾਂ ਖੂਨਦਾਨ ਕੈਂਪ ਲਗਾਇਆ
ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਵਾਸਤੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾਏ ਗਏ
ਮਿਸ਼ਨਰੀ ਕਲਾਕਾਰਾਂ ਨੇ ਸੰਗਤਾਂ ਨੂੰ ਮਿਸ਼ਨ ਨਾਲ ਜੁੜਨ ਦਾ ਦਿੱਤਾ ਹੋਕਾ
ਦੇਸ਼ ਵਿਦੇਸ਼ ਤੋਂ ਹਜ਼ਾਰਾਂ ਸੰਗਤਾਂ ਨੇ ਡੇਰੇ ਵਿਖੇ ਪਹੁੰਚ ਕੇ ਸੰਤ ਕ੍ਰਿਸ਼ਨ ਨਾਥ ਜੀ ਨੂੰ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ
ਜਲੰਧਰ (ਖ਼ਬਰਸਾਰ ਪੰਜਾਬ)- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ, ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਕਿ੍ਸ਼ਨ ਨਾਥ ਜੀ ਦਾ 59ਵਾਂ ਜਨਮ ਦਿਵਸ ਸ਼ਰਧਾਭਾਵ ਅਤੇ ਧੂਮਧਾਮ ਨਾਲ ਮਨਾਇਆ ਗਿਆ। ਜਿਸ ਦੇ ਸੰਬੰਧ ਵਿਚ ਪਹਿਲਾਂ ਲੜੀਵਾਰ ਚੱਲ ਰਹੇ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਖੰਡ ਜਾਪਾਂ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਸਤਿਗੁਰਾਂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸਜਾਏ ਧਾਰਮਿਕ ਦੀਵਾਨਾਂ ਵਿੱਚ ਭਾਈ ਪਰਵੀਨ ਕੁਮਾਰ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲਿਆਂ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ। ਉਪਰੰਤ ਮਿਸ਼ਨਰੀ ਕਲਾਕਾਰ ਜੋਗਿੰਦਰ ਦੁਖੀਆ, ਬਲਵਿੰਦਰ ਬਿੱਟੂ, ਕਮਲ ਤੱਲਣ, ਵਿੱਕੀ ਬਹਾਦਰ, ਮਲਕੀਤ ਬਬੇਲੀ, ਪ੍ਰੇਮ ਲਤਾ, ਗਿੰਨੀ ਮਾਹੀ, ਪਿ੍ਆ ਬੰਗਾ, ਮਨਦੀਪ ਮਨੀ ਅਤੇ ਰਿਧੀ ਬੰਗਾ ਨੇ ਬੁਲੰਦ ਆਵਾਜ਼ਾਂ ਰਾਹੀਂ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਜੀ ਦੇ ਮਿਸ਼ਨ ਨਾਲ ਜੁੜਨ ਦੀ ਅਪੀਲ ਕੀਤੀ। ਇਸ ਸਮਾਗਮ ਵਿੱਚ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਦਿੱਲੀ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਰਾਜਸਥਾਨ ਤੋਂ ਵੀ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਰਾਜਨੀਤਕ ਆਗੂਆਂ ਨੇ ਵੀ ਇਸ ਮੌਕੇ ਡੇਰੇ ਵਿਖੇ ਹਾਜ਼ਰੀ ਭਰੀ ਅਤੇ ਸੰਤ ਕਿ੍ਸ਼ਨ ਨਾਥ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਡੇਰਿਆਂ ਤੋਂ ਸੰਤ ਸਾਗਰ ਨਾਥ, ਮਹੰਤ ਅਵਤਾਰ ਦਾਸ ਚਹੇੜੂ, ਸੰਤ ਦੁਰਗਾ ਦਾਸ ਦਿੱਲੀ, ਸੰਤ ਮਹੇਸ਼ ਦਾਸ ਐਮ.ਪੀ, ਭਰਤ ਜੀ ਯੂ.ਪੀ, ਬਾਬਾ ਮੋਤੀ ਰਾਮ, ਪੰਡਿਤ ਜਗਦੀਸ਼ ਆਦਮਪੁਰ, ਸੰਤ ਕਪੂਰ ਦਾਸ, ਸੰਤ ਮੰਗਲ ਦਾਸ ਯੂ.ਪੀ, ਸੰਤ ਮਹਾਰਾਜ ਜੀ ਨੱਥੇਵਾਲ ਵੀ ਡੇਰੇ ਵਿਖੇ ਸੰਤ ਕਿ੍ਸ਼ਨ ਨਾਥ ਜੀ ਨੂੰ ਵਧਾਈਆਂ ਦੇਣ ਵਾਸਤੇ ਪੁੱਜੇ। ਇਸ ਸਮਾਗਮ ਦੌਰਾਨ ਸਾਰੇ ਹੀ ਮਿਸ਼ਨਰੀ ਕਲਾਕਾਰਾਂ ਅਤੇ ਡੇਰੇ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸੰਤ ਬਾਬਾ ਕਿ੍ਸ਼ਨ ਨਾਥ ਜੀ ਵਲੋਂ ਚਾਂਦੀ ਦੇ ਮੈਡਲ ਅਤੇ ਸਿਰੋਪਾ ਭੇਟ ਕਰਕੇ ਸਨਮਾਨਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿਚ ਸੰਤ ਕਿ੍ਸ਼ਨ ਨਾਥ ਜੀ ਨੇ ਸਭ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ, ਡਾ. ਬੀ.ਆਰ ਅੰਬੇਡਕਰ ਜੀ ਅਤੇ ਸਾਹਿਬ ਕਾਂਸ਼ੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗ੍ਹੜੀ ਅਤੇ ਸੁਖਵਿੰਦਰ ਸੁੱਖੀ ਐਮ.ਐਲ.ਏ ਬੰਗਾ ਵੀ ਪੁੱਜੇ ਉਨ੍ਹਾਂ ਸੰਤ ਕ੍ਰਿਸ਼ਨ ਨਾਥ ਜੀ ਨੂੰ ਜਨਮ ਦਿਵਸ ਦੀਆਂ ਮੁਬਾਰਕਾਂ ਦਿਤੀਆਂ। ਇਸ ਪ੍ਰੋਗਰਾਮ ਨੂੰ ਸਫਲ ਕਰਨ ਵਿਚ ਡੇਰਾ ਮੈਨੇਜਮੈਂਟ ਡੇਰਾ ਚਹੇੜੂ ਦੀਆਂ ਸਮੂਹ ਸੰਗਤਾਂ ਦਾ ਵਿਸ਼ੇਸ਼ ਸਹਿਯੋਗ ਰਿਹਾ ਅਤੇ ਸਟੇਜ ਸਕੱਤਰ ਦੀ ਭੁਮਿਕਾ ਸੈਕਟਰੀ ਕਮਲਜੀਤ ਖੋਥੜਾ ਵੱਲੋਂ ਬਾਖੂਬੀ ਨਿਭਾਈ ਗਈ।
No comments:
Post a Comment