Tuesday, 12 October 2021

ਮੰਚ ਦੀ ਟੀਮ ਵੱਲੋਂ ਮਿਲਾਵਟ ਖੋਰਾ ਅਤੇ ਜਮਾਂ ਖੋਰਾਂ ਨੂੰ ਦਿੱਤੀ ਚਿਤਾਵਨੀ- ਡਾਕਟਰ ਖੇੜਾ

ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਵੱਲੋਂ ਇਕ ਅਹਿਮ ਮੀਟਿੰਗ ਬਲਾਕ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਇਸਤਰੀ ਵਿੰਗ ਹਰਚਰਨ ਕੌਰ ਦੇ ਨਿਵਾਸ ਸਥਾਨ ਵਿਖੇ ਕੀਤੀ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਚੀਫ਼ ਸੈਕਟਰੀ ਜਤਿੰਦਰ ਕੁਮਾਰ ਗੁੰਬਰ, ਫੌਜਾ ਸਿੰਘ ਧਨੌਰੀ ਪੰਜਾਬ ਪ੍ਰਧਾਨ, ਹਰਭਜਨ ਸਿੰਘ ਜਲੋਵਾਲ ਓਪ ਚੈਅਰਮੈਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹਲਵਾਈ ਅਤੇ ਨਕਲੀ ਦੁੱਧ ਤੋਂ ਤਿਆਰ ਕੀਤੀਆਂ ਮਿਠਿਆਈਆਂ ਦਾ ਭੰਡਾਰ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ। ਇਹ ਪੈਸੇ ਦੇ ਲਾਲਚੀ ਲੋਕ ਆਮ ਅਤੇ ਭੋਲੇ ਭਾਲੇ ਲੋਕਾਂ ਦੀ ਜਾਨ ਨਾਲ ਖਿਲਵਾੜ ਕਰਨ ਲਈ ਉਤਾਵਲੇ ਹੁੰਦੇ ਨਜ਼ਰ ਆ ਰਹੇ ਹਨ। ਮਨੁੱਖੀ ਅਧਿਕਾਰ ਮੰਚ ਵੱਲੋਂ ਇਨ੍ਹਾਂ ਮਿਲਾਵਟ ਖੋਰਾਂ ਨੂੰ ਅਤੇ ਜਮਾਂ ਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਬਣਦੀ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਗਰ ਉਹਨਾਂ ਨੂੰ ਕਿਸੇ ਜਮਾਂਖੋਰ ਜਾਂ ਮਿਲਾਵਟ ਖੋਰ ਬਾਰੇ ਜਾਣਕਾਰੀ ਹੋਵੇ ਤਾਂ ਮੰਚ ਦੇ ਮੈਂਬਰ ਜਾਂ ਅਹੁਦੇਦਾਰ ਨੂੰ ਸੂਚਿਤ ਕੀਤਾ ਜਾਵੇ ਦੱਸਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਹਰਚਰਨ ਕੌਰ, ਮਨਮੋਹਨ ਕੌਰ ਚੇਅਰਪਰਸਨ ਇਸਤਰੀ ਵਿੰਗ, ਕਮਲਜੀਤ ਕੌਰ ਉਪ ਚੇਅਰਪਰਸਨ ਇਸਤਰੀ ਵਿੰਗ, ਸਿਮਰਨਜੀਤ ਕੌਰ ਉਪ ਪ੍ਰਧਾਨ ਇਸਤਰੀ ਵਿੰਗ, ਬਲਵਿੰਦਰ ਸਿੰਘ ਉਪ ਪ੍ਰਧਾਨ, ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਪੂਜਾ ਰਾਣੀ ਅਤੇ ਕੁਲਦੀਪ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment