Wednesday, 13 October 2021

ਪਿੰਡ ਗਿੱਲਾਂ ਵਿਖੇ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੀ ਵਿਸ਼ੇਸ਼ ਹੋਈ


ਕਰਤਾਰਪੁਰ (ਦਮਨਜੀਤ ਸਿੰਘ)- ਹਲਕਾ ਕਰਤਾਰਪੁਰ ਦੇ ਪਿੰਡ ਗਿੱਲਾਂ ਵਿਖੇ ਰਾਮ ਸਿੰਘ ਬੋਲੀਨਾ ਇੰਚਾਰਜ਼ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੋਆਬਾ ਜੋਨ ਪੰਜਾਬ ਵੱਲੋਂ ਇੱਕ ਵਿਸ਼ੇਸ਼ ਮਟਿੰਗ ਦਾ ਆਯੋਜ਼ਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪਾਰਟੀਆਂ ਦੇ ਲੀਡਰ ਅਤੇ ਵਰਕਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਅਜ਼ਾਦ ਸਮਾਜ ਪਾਰਟੀ ਦੇ ਝੰਡੇ ਹੇਠ ਇਕਜੁੱਟ ਹੋ ਕੇ ਐਡਵੋਕੇਟ ਚੰਦਰ ਸ਼ੇਖਰ ਅਜ਼ਾਦ ਨੈਸ਼ਨਲ ਪ੍ਰਧਾਨ ਅਜ਼ਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਨਾਲ ਖੜ੍ਹਨ ਦਾ ਭਰੋਸਾ ਦਿਵਾਇਆ। ਇਸ ਮੀਟਿੰਗ ਦੌਰਾਨ ਮੁੱਖ ਮਹਿਮਾਨ ਰਾਜੀਵ ਕੁਮਾਰ ਲਵਲੀ ਪ੍ਰਧਾਨ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਪੰਜਾਬ ਪੁੱਜੇ। ਜਿਨ੍ਹਾਂ ਨਾਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਇੰਦਰਜੀਤ  ਸਿੰਘ,  ਮੀਤ ਪ੍ਰਧਾਨ ਪੰਜਾਬ ਵਰੁਣ ਕਲੇਰ, ਜਲੰਧਰ ਦਿਹਾਤੀ ਪ੍ਰਧਾਨ ਸਤਨਾਮ ਬੰਬੀਆਂਵਾਲ, ਬਰਿੰਦਰ ਕੈਂਥ ਯੂਥ ਪ੍ਰਧਾਨ ਜਲੰਧਰ ਵਿਸ਼ੇਸ਼ ਤੌਰ ਤੇ ਪਹੁੰਚੇ। ਰਾਮ ਸਿੰਘ ਬੋਲੀਨਾ ਨੇ ਦਸਿਆ ਕਿ ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਪਾਰਟੀਆਂ ਦੇ ਵਰਕਰ ਜੋ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਨੇ ਭਰੋਸਾ ਦਿਵਾਇਆ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।  ਸਰਬਸੰਮਤੀ ਨਾਲ ਰਾਜਵੀਰ ਸਿੰਘ ਸੰਧੂ ਨੂੰ ਕਰਤਾਰਪੁਰ   ਹਲਕੇ ਦਾ ਇੰਚਾਰਜ ਲਗਾਇਆ ਗਿਆ। ਉਨ੍ਹਾਂ ਨਾਲ ਜਗਦੀਸ਼ ਸਿੰਘ ਗਿੱਲ, ਕੁਲਵੰਤ ਸਿੰਘ ਰੌਣਕੀ ਸਿੰਘ, ਮਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਨਵਜੋਤ ਸਿੰਘ ਸੰਧੂ, ਅਮਨਦੀਪ ਸਿੰਘ, ਗੋਲਾ, ਸਰਵਣ ਸਿੰਘ, ਅਵਤਾਰ ਸਿੰਘ ਚਮਿਆਰਾ, ਕੇਵਲ ਸਿੰਘ, ਗਗਨਦੀਪ ਸਿੰਘ, ਬੱਗੀ, ਸਵਰਨ ਸਿੰਘ, ਹਰਬੰਸ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ ਹਾਜ਼ਰ  ਸਨ।    

No comments:

Post a Comment