Tuesday, 19 October 2021

ਬਲਾਕ ਅਮਲੋਹ ਵਿਚ ਮੰਚ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ- ਡਾਕਟਰ ਖੇੜਾ

  


ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਦੇ ਬਲਾਕ ਅਮਲੋਹ ਵਿਖੇ ਮਹੀਨਾਵਾਰ ਮੀਟਿੰਗ ਬਲਾਕ ਅਮਲੋਹ ਦੀ ਪ੍ਰਧਾਨ ਇਸਤਰੀ ਵਿੰਗ ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਬਲਵਿੰਦਰ ਸਿੰਘ ਉਪ ਪ੍ਰਧਾਨ ਬਲਾਕ ਅਮਲੋਹ ਅਤੇ ਸ਼ੌਂਕੀ ਦੀਨ ਉਪ ਪ੍ਰਧਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੀਟਿੰਗ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਚੇਅਰਮੈਨ ਸਲਾਹਕਾਰ ਕਮੇਟੀ ਰਘੁਵੀਰ ਸਿੰਘ ਬਡਲਾ, ਕੁਲਵੰਤ ਸਿੰਘ ਲੁਹਾਰ ਮਾਜਰਾ ਪ੍ਰਧਾਨ ਯੂਥ ਵਿੰਗ ਪੰਜਾਬ, ਦਲਬਾਰਾ ਸਿੰਘ ਮੀਤ ਪ੍ਰਧਾਨ ਪੰਜਾਬ, ਹਰਭਜਨ ਸਿੰਘ ਜਲੋਵਾਲ ਓਪ ਚੈਅਰਮੈਨ ਪੰਜਾਬ, ਹਰਵਿੰਦਰ ਸਿੰਘ ਸੈਕਟਰੀ ਇੰਡੀਆਂ, ਸੁਖਵਿੰਦਰ ਕੌਰ ਮਾਨ ਕੌਮੀ ਉਪ ਪ੍ਰਧਾਨ, ਕ੍ਰਿਸ਼ਨ ਕੁਮਾਰ ਚੀਫ਼ ਅਡਵਾਈਜ਼ਰ ਆਰ ਟੀ ਆਈ ਸੈਲ ਪੰਜਾਬ, ਪੂਜਾ ਰਾਣੀ ਸਾਹਨੇਵਾਲੀਆ ਪ੍ਰਧਾਨ ਇਸਤਰੀ ਵਿੰਗ ਪੰਜਾਬ ਅਤੇ ਕੁਲਦੀਪ ਸਿੰਘ ਬਾਲਪੁਰ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ । ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਦਿਨੋਂ ਦਿਨ ਕੌੜੀ ਵੇਲ ਵਾਂਗ ਵੱਧਦਾ ਜਾ ਰਿਹਾ ਹੈ ਕਿਉਂਕਿ ਮੰਚ ਦੇ ਹੋਣਹਾਰ ਮੈਂਬਰ ਅਤੇ ਅਹੁਦੇਦਾਰ ਦਿਲੋਂ ਸਮਾਜ ਦੀ ਸੇਵਾ ਕਰਨ ਲਈ ਹਮੇਸ਼ਾ ਇਕ ਦੂਜੇ ਤੋਂ ਅੱਗੇ ਵੱਧ ਕੇ ਕੰਮ ਕਰਨ ਲਈ ਉਤਾਵਲੇ ਰਹਿੰਦੇ ਹਨ। ਅੱਜ ਦੀ ਜ਼ਿਲ੍ਹਾ ਮੀਟਿੰਗ ਵਿੱਚ ਕੁਝ ਨਵੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਉਪਰ ਅੱਜ ਤੋਂ ਹੀ ਸਾਰਿਆਂ ਨੇ ਲਾਗੂ ਕਰਨ ਲਈ ਸਹਿਮਤੀ ਪ੍ਰਗਟ ਕੀਤੀ। ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਹਰਜੀਤ ਸਿੰਘ, ਜ਼ੀਨਤ ਬੇਗਮ ਮੀਤ ਪ੍ਰਧਾਨ, ਬਲਜੀਤ ਕੌਰ, ਪਰਵੀਨ ਕੌਰ, ਇੰਦਰਜੀਤ ਕੌਰ, ਕਰਨੈਲ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ ਵਿੱਕੀ, ਹਰਜੀਤ ਕੌਰ ਭਾਂਬਰੀ, ਅਮਰਜੀਤ ਕੌਰ, ਜਸਵੀਰ ਕੌਰ, ਚਰਨਜੀਤ ਕੌਰ, ਸਰਬਜੀਤ ਕੌਰ ਅਤੇ ਜਰਨੈਲ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment