Thursday, 21 October 2021
ਸਤਵੀਰ ਸਿੰਘ ਰੂਪਰਾਏ ਨੂੰ ਚੰਡੀਗੜ੍ਹ ਸਟੇਟ ਦਾ ਸਕੱਤਰ ਕੀਤਾ ਨਿਯੁਕਤ- ਡਾਕਟਰ ਖੇੜਾ
ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੈਡਮ ਪਰਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਫੂਡ ਪਲਾਜ਼ਾ ਲਾਂਡਰਾਂ ਰੋਡ ਖਰੜ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਨੈਸ਼ਨਲ ਪੱਧਰ, ਸਟੇਟ ਪੱਧਰ, ਚੰਡੀਗੜ੍ਹ ਯੂ.ਟੀ, ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ,ਕੌਮੀ ਪ੍ਰਧਾਨ ਇਸਤਰੀ ਵਿੰਗ ਪ੍ਰਿਤਪਾਲ ਕੌਰ, ਹਰਵਿੰਦਰ ਸਿੰਘ ਚੂੰਨੀ ਸੈਕਟਰੀ ਇੰਡੀਆਂ, ਹਰਭਜਨ ਸਿੰਘ ਜਲੋਵਾਲ ਓਪ ਚੈਅਰਮੈਨ ਪੰਜਾਬ ਬਲਵੰਤ ਸਿੰਘ ਕੌਮੀ ਚੇਅਰਮੈਨ ਐਨ ਆਰ ਆਈ ਵਿੰਗ ,ਅਤੇ ਜਸਪ੍ਰੀਤ ਕੌਰ ਚੀਫ਼ ਅਡਵਾਈਜ਼ਰ ਇਸਤਰੀ ਵਿੰਗ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਸਤਵੀਰ ਸਿੰਘ ਰੂਪਰਾਏ ਨੂੰ ਸੈਕਟਰੀ ਚੰਡੀਗੜ੍ਹ ਯੂ.ਟੀ ਸਟੇਟ ਦਾ ਨਿਯੁਕਤ ਕਰਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਭਜਨ ਸਿੰਘ ਜਲੋਵਾਲ ਨੇ ਧਾਰਮਿਕ ਗੀਤ ਗਾ ਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਅੱਜ ਵੱਡੇ ਪੱਧਰ ਤੇ ਸਮਾਜਿਕ, ਧਾਰਮਿਕ, ਸੱਭਿਆਚਾਰਕ ਅਤੇ ਰਾਜਨੀਤਕ ਮਸਲਿਆਂ ਨੂੰ ਬਹੁਤ ਹੀ ਮਹੱਤਵਪੂਰਨ ਢੰਗ ਨਾਲ ਪੇਸ਼ ਕਰਨ ਦੀ ਜ਼ਰੂਰਤ ਹੈ। ਕਿਉਂਕਿ ਅੱਜ ਹਰ ਇੰਨਸਾਨ ਆਪਣੇ ਆਪ ਵਿਚ ਡਰਿਆ ਹੋਇਆ ਮਹਿਸੂਸ ਕਰਦਾ ਨਜ਼ਰ ਆ ਰਿਹਾ ਹੈ। ਰਾਜਨੀਤਕ ਲੋਕ ਸਮਾਜ ਦੇ ਲੋਕਾਂ ਦੀ ਨਾ ਪਰਵਾਹ ਕਰਦੇ ਹੋਏ ਵੋਟਰਾਂ ਤੋਂ ਵੋਟਾਂ ਹਥਿਆਉਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਨਜ਼ਰ ਆ ਰਹੇ ਹਨ।ਪਰ ਹੁਣ ਲੋਕ ਇਨ੍ਹਾਂ ਦੀਆਂ ਲੂੰਬੜਚਾਲਾਂ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਹੋਰਨਾਂ ਤੋਂ ਇਲਾਵਾ ਸੀਮਾ ਨਾਗਪਾਲ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ, ਸੁਰਿੰਦਰ ਸਿੰਘ ਮੀਤ ਪ੍ਰਧਾਨ, ਰਿੰਕੂ ਪ੍ਰਧਾਨ ਯੂਥ ਵਿੰਗ ਚੰਡੀਗੜ੍ਹ, ਦੀਪਕ ਚੇਅਰਮੈਨ ਯੂਥ ਵਿੰਗ ਸਟੇਟ ਹਰਿਆਣਾ, ਬਲਜੀਤ ਸਿੰਘ ਚੇਅਰਮੈਨ, ਮਨਪ੍ਰੀਤ ਸਿੰਘ ਸੱਗੂ ਚੇਅਰਮੈਨ ਐਂਟੀ ਕਰਾਇਮ ਸੈਲ, ਦਰਸ਼ਨ ਸਿੰਘ ਵਿਰਦੀ, ਰਜਨੀ ਬਾਲਾ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Subscribe to:
Post Comments (Atom)
No comments:
Post a Comment