Tuesday, 5 October 2021

ਚੰਨੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਦਿੱਤੇ


ਲੰਧਰ (ਖ਼ਬਰਸਾਰ ਪੰਜਾਬ ਬਿਊਰੌ)- ਅੱਜ ਪੰਜਾਬ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਇਸ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜ਼ਿਲ੍ਹਾ ਰੋਪੜ ਦੀ ਮੋਰਿੰਡਾ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਏਗਾ। ਮੁੱਖ ਮੰਤਰੀ ਚੰਨੀ ਵੱਲੋਂ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਕਿ ਲਾਲ ਲਕੀਰ ਅੰਦਰ ਆਉਣ ਵਾਲੇ ਗਰੀਬ ਲੋਕਾਂ ਨੂੰ ਜਮੀਨ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਨੌਜਵਾਨਾਂ ਦੀ ਨੌਕਰੀਆਂ ਨੂੰ ਲੈ ਕੇ ਕਿਹਾ ਕਿ 58 ਸਾਲ ਤੋਂ ਉਪਰ ਉਮਰ ਦੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਹੁਣ ਸੀਟ ਖਾਲੀ ਕਰਨ ਤੇ ਨਵੇਂ ਨੌਜਵਾਨਾਂ ਨੂੰ ਮੋਕਾ ਦੇਣ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਦੋਸ਼ ਦੇ ਇਕ ਘੰਟਾ ਵੀ ਕਿਸੇ ਵਿਅਕਤੀ ਨੂੰ ਥਾਣੇ ‘ਚ ਨਹੀਂ ਬਿਠਾਇਆ ਜਾਵੇਗਾ। ਉਨ੍ਹਾਂ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਜਦੂਰਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ। ਮੋਰਿੰਡਾ ਦੇ ਰਾਜਮਹਿਲ ਪੈਲੇਸ ਵਿਖੇ ਇਹ ਪ੍ਰੋਗਰਾਮ ਉਲੀਕਿਆ ਗਿਆ। ਜਿਸ ਵਿਚ ਕਿਸਾਨ ਮਜ਼ਦੂਰਾਂ ਨੂੰ ਕਰਜ਼ ਮੁਆਫੀ ਸਬੰਧੀ ਸਰਟੀਫਿਕੇਟ ਜਾਰੀ ਕੀਤੇ ਗਏ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਲੋਕਾਂ ਦਾ ਧੰਨਵਾਦ ਕਰਦਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਮਾਣ ਦਿੱਤਾ ਹੈ, ਜੋ ਉਹ ਹਮੇਸ਼ਾ ਬਣਾਈ ਰੱਖਣਗੇ ਅਤੇ ਉਹ ਕਦੇ ਗਲਤ ਕੰਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਪਿੰਡਾਂ ‘ਚ ਪੀਣ ਵਾਲੇ ਪਾਣੀ ਲਈ ਵੀ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਨੌਜਵਾਨਾਂ ਦੀ ਨੌਕਰੀਆਂ ਨੂੰ ਲੈ ਕੇ ਕਿਹਾ ਕਿ 58 ਸਾਲ ਤੋਂ ਉਪਰ ਉਮਰ ਦੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਹੁਣ ਸੀਟ ਖਾਲੀ ਕਰਨ ਤੇ ਨਵੇਂ ਨੋਜਵਾਨਾ ਨੂੰ ਮੋਕਾ ਦੇਣ। ਮੁੱਖ ਮੰਤਰੀ ਨੇ ਕਿਹਾ ਡੀ.ਜੀ.ਪੀ ਦੀ ਨਿਯੁਕਤੀ ਅਜੇ ਹੋਣੀ ਹੈ ਜਿਸਦੇ ਲਈ 10 ਅਫਸਰਾਂ ਦੀ ਸੂਚੀ ਕੇਂਦਰ ਨੂੰ ਭੇਜੀ ਗਈ ਹੈ ਤੇ ਤਿੰਨ ਨਾਵਾਂ ਦਾ ਪੈਨਲ ਆਉਣ ਤੋਂ ਬਾਅਦ ਨਵਜੋਤ ਸਿੱਧੂ ਤੇ ਬਾਕੀ ਵਿਧਾਇਕਾਂ ਦੀ ਰਾਏ ਨਾਲ ਡੀ. ਜੀ. ਪੀ ਦੀ ਨਿਯੁਕਤੀ ਹੋਵੇਗੀ। 30 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੁਲਿਸ ਦੇ ਅਧਿਕਾਰੀਆਂ ਦੀ ਸੂਚੀ ਵੀ ਭੇਜੀ ਜਾ ਚੁਕੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਨਾਲ ਵੀ ਧੋਖਾਧੜੀ ਨਹੀਂ ਹੋਵੇਗੀ। ਐਮ ਐਲ ਏ ਬਣਨ ਮਗਰੋਂ ਚਮਕੌਰ ਸਾਹਿਬ ਦੇ ਲਈ ਕਈ ਕੰਮ ਕੀਤੇ ਹਨ ਤੁਸੀਂ ਮੈਨੂੰ ਪਹਿਲੀ ਵਾਰੀ ਆਜਾਦ ਜਿਤਵਾਇਆ ਸੀ। ਦੂਜੀ ਵਾਰ ਜਿੱਤ ਦਾ ਪਾੜਾ ਤਿੰਨ ਗੁਣਾਂ ਵਧਾ ਦਿੱਤਾ ਹੈ। ਹੁਣ ਚਮਕੌਰ ਸਾਹਿਬ ਨੂੰ ਹੋਰ ਵਿਕਸਿਤ ਕਰਨ ਦੇ ਲਈ ਅੰਡਰਬਿ੍ਰਜ ਬਣਾਇਆ ਜਾ ਰਿਹਾ ਹੈ। ਸਰਕਾਰ ਦੇ ਵੱਲੋਂ ਪੰਜਾਬ ਦੀ ਜਨਤਾ ਦੇ ਲਈ ਅਤੇ ਉਨ੍ਹਾਂ ਦੇ ਹਿੱਤਾਂ ਦੇ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਨੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਕਾਸ ਕਾਰਜ ‘ਚ ਦੇਰੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਉਨ੍ਹਾਂ ਵੱਲੋਂ 520 ਕਰੋੜ ਰੁਪਏ ਦਾ ਕਰਜਾ ਮੁਆਫ ਕਰਨ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 2 ਲੱਖ, 85 ਹਜਾਰ ਦੇ ਕਰੀਬ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸੂਬੇ ਅੰਦਰ ਲੋਕਾਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫੀ ਨਹੀਂ ਹੋਣ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 64 ਹਜਾਰ ਦੇ ਕਰੀਬ ਪਰਿਵਾਰਾਂ ਨੂੰ ਅੱਜ ਕਰਜਾ ਮੁਆਫੀ ਦੇ ਚੈੱਕ ਵੰਡੇ ਗਏ ਹਨ।

No comments:

Post a Comment