Thursday, 14 October 2021

ਬਲਵਿੰਦਰ ਕੌਰ ਬਣੀਂ ਵੈਸਟ ਦਿੱਲੀ ਦੀ ਚੇਅਰਪਰਸਨ ਇਸਤਰੀ ਵਿੰਗ- ਡਾਕਟਰ ਖੇੜਾ


ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਇੱਕ ਵਿਸ਼ੇਸ਼ ਮੀਟਿੰਗ ਰਾਸ਼ਟਰੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਦੀ ਪ੍ਰਧਾਨਗੀ ਹੇਠ ਫੂਡ ਪਲਾਜ਼ਾ ਲਾਂਡਰਾਂ ਰੋਡ ਖਰੜ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਹਰਵਿੰਦਰ ਸਿੰਘ ਅਤੇ ਤਰਸੇਮ ਸਿੰਘ ਧੂਰੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੀਟਿੰਗ ਦੌਰਾਨ ਸੰਸਥਾ ਵੱਲੋਂ ਬਲਵਿੰਦਰ ਕੌਰ ਸਿੰਘ ਨੂੰ ਚੇਅਰਪਰਸਨ ਇਸਤਰੀ ਵਿੰਗ ਵੈਸਟ ਦਿੱਲੀ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੰਸਥਾ ਦੀ ਪ੍ਰਧਾਨ ਇਸਤਰੀ ਵਿੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸਤਰੀ ਵਿੰਗ ਨੂੰ ਤਾਕਤਵਰ ਬਣਾਉਣ ਲਈ ਸਾਰੇ ਹੀ ਮੈਂਬਰ ਅਤੇ ਅਹੁਦੇਦਾਰਾਂ ਨੂੰ ਨੈਸ਼ਨਲ ਪੱਧਰ ਅਤੇ ਸਟੇਟ ਪੱਧਰ ਤੇ ਨਵੀਆਂ ਨਿਯੁਕਤੀਆਂ ਬਾਰੇ ਸਲਾਹ-ਮਸਵਰਾ ਕਰਨ ਲਈ ਤਾਲਮੇਲ ਵਧਾਉਣ ਦੀ ਅਤਿਅੰਤ ਜ਼ਰੂਰਤ ਹੈ।  ਇਸ ਮੌਕੇ ਡਾਕਟਰ ਖੇੜਾ ਨੇ ਕਿਹਾ ਕਿ ਦੂਸਰੀਆਂ ਸਟੇਟਾਂ ਵਿਚ ਜ਼ਿਆਦਾ ਤੋਂ ਜ਼ਿਆਦਾ ਭਰਤੀ ਕਰਨ ਦੀ ਲੋੜ ਹੈ ਜਿਸ ਨਾਲ ਸਮਾਜ ਵਿਚੋਂ ਹਰ ਤਰ੍ਹਾਂ ਦੀਆਂ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਲਈ ਬਲ ਅਤੇ ਤਾਕਤ ਮਿਲੇ ਗੀ ‌। 17 ਤਰੀਕ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ । ਉਨ੍ਹਾਂ ਸਾਰੇ ਵਿੰਗਾ ਦੇ ਮੁਖੀਆਂ ਨੂੰ ਆਪਣੇ ਆਪਣੇ ਵਿੰਗ ਨੂੰ ਪੂਰਾ ਕਰਨ ਲਈ ਵੀ ਪ੍ਰੇਰਿਤ ਕੀਤਾ। ਹੋਰਨਾਂ ਤੋਂ ਇਲਾਵਾ ਬਲਵੰਤ ਸਿੰਘ ਧੂਰੀ ਸਲਾਹਕਾਰ, ਪਰਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਹਾਲੀ, ਪਰਦੀਪ ਕੁਮਾਰ, ਪਰਮੋਦ ਕੁਮਾਰ, ਹਰਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਸੱਗੂ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment