Saturday, 16 October 2021
ਨੈਸ਼ਨਲ ਸਕੱਤਰ ਜਸਵਿੰਦਰ ਕੌਰ ਦਾ ਮੰਚ ਵੱਲੋਂ ਸਨਮਾਨ
ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਪੰਜਾਬ ਅਤੇ ਨੈਸ਼ਨਲ ਪੱਧਰ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਦੌਰਾਨ ਸੰਸਥਾ ਵੱਲੋਂ ਹਰ ਖੇਤਰ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਨੈਸ਼ਨਲ ਸਕੱਤਰ ਜਸਵਿੰਦਰ ਕੌਰ ਨੂੰ ਮੰਚ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾ. ਰਾਮ ਜੀ ਲਾਲ, ਹੁਸਨ ਲਾਲ ਸੂੰਡ ਪਰਸਨਲ ਸੈਕਟਰੀ, ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ, ਫੌਜਾ ਸਿੰਘ ਧਨੌਰੀ ਪੰਜਾਬ ਪ੍ਰਧਾਨ, ਜਸਵੰਤ ਕੁਮਾਰ ਵਰਮਾ ਕੌਮੀ ਚੀਫ਼ ਸੈਕਟਰੀ ਸਲਾਹਕਾਰ ਕਮੇਟੀ, ਹਰਵਿੰਦਰ ਸਿੰਘ ਸੈਕਟਰੀ ਇੰਡੀਆਂ, ਧਰਮਵੀਰ ਪਾਲ ਮੀਡੀਆ ਕੰਟਰੋਲਰ ਦੋਆਬਾ ਜੋਨ, ਅਮਰੀਕ ਸਿੰਘ ਪ੍ਰਧਾਨ, ਕੌਮੀ ਪ੍ਰਧਾਨ ਇਸਤਰੀ ਵਿੰਗ ਬੀਬੀ ਗੁਰਪ੍ਰੀਤ ਕੌਰ ਚੀਮਾ, ਗੁਰਦੀਪ ਸਿੰਘ ਸੈਣੀ ਚੇਅਰਮੈਨ ਸਲਾਹਕਾਰ ਕਮੇਟੀ ਦੋਆਬਾ ਜੋਨ, ਸਤਵਿੰਦਰ ਸਿੰਘ ਚੇਅਰਮੈਨ ਆਰ.ਟੀ.ਆਈ ਸੈਲ ਦੋਆਬਾ ਜੋਨ, ਗੁਰਮੁਖ ਸਿੰਘ, ਵਰਿੰਦਰ ਕੁਮਾਰ ਸ਼ਰਮਾ, ਰਾਜਿੰਦਰ ਪਾਲ ਟੰਡਨ ਉਪ ਚੇਅਰਮੈਨ ਆਰ.ਟੀ.ਆਈ ਸੈਲ ਪੰਜਾਬ ਅਤੇ ਗੁਰਪ੍ਰੀਤ ਸਿੰਘ ਆਦਿ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਸਮਾਜ ਸੇਵਾ ਕਰਨ ਵਾਲੇ ਵਿਅਕਤੀਆਂ ਨੂੰ ਮੰਚ ਵੱਲੋਂ ਹਮੇਸ਼ਾ ਹੀ ਮਾਣ ਸਨਮਾਨ ਦਿੱਤਾ ਜਾਂਦਾ ਰਿਹਾ ਹੈ। ਕੁਝ ਵਿਸ਼ੇਸ਼ ਤੌਰ ਤੇ ਸਮਾਜ ਨੂੰ ਸਮਰਪਿਤ ਹੋ ਕੇ ਕੰਮ ਕਰਦੇ ਹਨ ਮੰਚ ਉਨ੍ਹਾਂ ਨੂੰ ਹਮੇਸ਼ਾਂ ਪਹਿਲ ਦੇ ਆਧਾਰ ਤੇ ਬਣਦਾ ਸਤਿਕਾਰ ਦੇਣ ਲਈ ਤਿਆਰ ਰਹਿੰਦਾ ਹੈ। ਮੈਡਮ ਜਸਵਿੰਦਰ ਕੌਰ ਨੇ ਕਿਹਾ ਕਿ ਸਮਾਜ ਵਿਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਮੰਚ ਵੱਲੋਂ ਜ਼ੋ ਮੇਰੀ ਡਿਊਟੀ ਲਗਵਾਉਣ ਗੇ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗੀ । ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਗੁਰਪ੍ਰੀਤ, ਕਰਨਵੀਰ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ, ਕਰਮਜੀਤ ਸਿੰਘ ਅਤੇ ਜਤਿੰਦਰ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Subscribe to:
Post Comments (Atom)
No comments:
Post a Comment