Tuesday, 5 October 2021
ਭਰਵੇਂ ਇਕੱਠ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਦਾ ਕੀਤਾ ਵਿਸ਼ੇਸ਼ ਸਨਮਾਨ- ਗੁਰਬਚਨ ਸਿੰਘ
ਜਲੰਧਰ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਮੀਟਿੰਗ ਦੀ ਪ੍ਰਧਾਨਗੀ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾ ਰਾਮ ਜੀ ਲਾਲ, ਕੌਮੀ ਉਪ ਪ੍ਰਧਾਨ ਇਸਤਰੀ ਵਿੰਗ ਗੁਰਪ੍ਰੀਤ ਕੌਰ ਚੀਮਾ, ਕੌਮੀ ਸਕੱਤਰ ਇਸਤਰੀ ਵਿੰਗ ਜਸਵਿੰਦਰ ਕੌਰ, ਹਰਭਜਨ ਸਿੰਘ ਜਲੋਵਾਲ ਓਪ ਚੈਅਰਮੈਨ ਪੰਜਾਬ, ਸੁਰਿੰਦਰ ਕੌਰ ਕੌਮੀ ਚੇਅਰਪਰਸਨ ਇਸਤਰੀ ਵਿੰਗ, ਬਲਜੀਤ ਸਿੰਘ ਚੇਅਰਮੈਨ ਬੁਧੀਜੀਵੀ ਸੈੱਲ, ਹਰਵਿੰਦਰ ਸਿੰਘ ਸੈਕਟਰੀ ਇੰਡੀਆਂ ਅਤੇ ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਭਗਤ ਸਿੰਘ ਨਗਰ ਵੱਲੋਂ ਕੌਮੀ ਪ੍ਰਧਾਨ ਡਾਕਟਰ ਖੇੜਾ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਦਿਨ ਬਾ ਦਿਨ ਕੌੜੀ ਵੇਲ ਵਾਂਗ ਵੱਧਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਨਾ ਕੋਨਾ ਸਮਾਜ ਸੇਵਾ ਨਾਲ ਜੁੜਣ ਲਈ ਤੱਤਪਰ ਹੋ ਕੇ ਜੁੜ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਦੇ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਜਿਸ ਨਾਲ ਪੂਰੇ ਦਾ ਪੂਰਾ ਦੇਸ਼ ਮਾਣ ਮਹਿਸੂਸ ਕਰੇਗਾ । ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਸੈਣੀ ਚੇਅਰਮੈਨ ਸਲਾਹਕਾਰ ਕਮੇਟੀ,ਬਿਮਲ ਕੁਮਾਰ, ਕਿਰਨਦੀਪ ਕੌਰ, ਹਰਜੀਤ ਰਾਣੀ, ਸੁਰਿੰਦਰ ਕੌਰ, ਗੁਰਮੁਖ ਸਿੰਘ, ਹੁਸਨ ਲਾਲ ਸੂੰਡ ਪਰਸਨਲ ਸੈਕਟਰੀ, ਸੁਖਵਿੰਦਰ ਕੌਰ, ਬਲਵਿੰਦਰ ਸਿੰਘ ਲੱਡੂ ਚੇਅਰਮੈਨ, ਰਣਬੀਰ ਸਿੰਘ ਬਾਹਰਾ, ਰਘੁਵੀਰ ਸਿੰਘ ਬੈਂਸ, ਮਹਿੰਦਰ ਸਿੰਘ, ਗੁਰਲਾਲ ਸਿੰਘ ਅਤੇ ਜਤਿੰਦਰ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Subscribe to:
Post Comments (Atom)

No comments:
Post a Comment