Saturday, 9 October 2021

ਡੇਂਗੂ ਦੀ ਰੋਕਥਾਮ ਸੰਬੰਧੀ ਸਿਹਤ ਵਿਭਾਗ ਸਿਹਤ ਟੀਮਾਂ ਸਰਗਰਮ।


ਫਤਹਿਗੜ੍ਹ ਸਾਹਿਬ (ਖ਼ਬਰਸਾਰ ਪੰਜਾਬ)- ਡੇਂਗੂ ਦੇ ਮਰੀਜਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲ੍ਹੋਂ ਮਾਨਯੋਗ ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਐਸ.ਪੀ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਨੰਦਪੁਰ ਕਲੋੜ ਡਾ. ਭੁਪਿੰਦਰ ਸਿੰਘ ਜੀ ਦੀ ਅਗਵਾਈ ਹੇਠ ਪੇਂਡੂ ਖੇਤਰ ਵਿੱਚ ਲੋਕਾਂ ਨੂੰ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ. ਚਿਕਨਗੁਨੀਆ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਨੂੰ ਅੰਦਰੋਂ ਤੇ ਬਾਹਰੋਂ ਸਾਫ ਸੁਥਰਾ ਰੱਖਿਆ ਜਾਵੇ, ਕੂਲਰਾਂ ਦੇ ਪਾਣੀ ਨੂੰ ਹਰ ਹਫਤੇ ਬਦਲਿਆ ਜਾਵੇ, ਘਰਾਂ ਦੀਆਂ ਛੱਤਾਂ ਉੱਪਰ ਟੁੱਟੇ ਹੋਏ ਬਰਤਨਾਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ, ਸੋਣ ਵੇਲੇ ਮੱਛਰ ਭਜਾਉਣ ਵਾਲੀਆਂ ਕਰੀਮਾਂ, ਕੁਆਇਲਾਂ ਅਤੇ ਹੋਰ ਯੰਤਰਾਂ ਦੀ ਵਰਤੋਂ ਕੀਤੀ ਜਾਵੇ।

    ਐਸ.ਆਈ ਰਜਿੰਦਰ ਸਿੰਘ ਜੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲ੍ਹੋਂ ਨੰਦਪੁਰ ਕਲੋੜ ਦੇ ਵੱਖ-ਵੱਖ ਪਿੰਡਾ ਵਿੱਚ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਕਿ ਘਰ ਵਿੱਚ ਡੇਂਗੂ ਦਾ ਲਾਰਵਾ ਮਿਲਣ ਤੇ ਚਲਾਣ ਕੀਤਾ ਜਾਵੇਗਾ।ਲੋਕਾਂ ਨੂੰ ਜਾਗਰੂਕ ਕਰਨ ਲਈ ਮਨਿਆਦੀ ਵੀ ਕਰਵਾਈ ਜਾ ਰਹੀ ਹੈ ਅਤੇ ਸਪਰੇਅ ਵੀ ਕਰਵਾਏ ਜਾ ਰਹੇ ਹਨ

No comments:

Post a Comment