Thursday, 25 November 2021
ਹੰਸ ਰਾਜ ਮਹਿਲਾ ਮਹਾਂ ਵਿਦਿਆਲਾ ਜਲੰਧਰ ਵਿੱਚ ਵਿਦਿਆਰਥੀਆਂ ਦੇ ਰੂਬਰੂ ਹੋਏ, ਪ੍ਰਸਿੱਧ ਸਮਾਜ ਸੇਵੀ ਸੁੱਖੀ ਬਾਠ
ਜਲੰਧਰ (ਖ਼ਬਰਸਾਰ ਪੰਜਾਬ ਬਿਊਰੌ)- ਪਿਛਲੇ ਦਿਨੀ ਹੰਸ ਰਾਜ ਮਹਿਲਾ ਮਹਾਂ ਵਿਦਿਆਲਾ (ਜਲੰਧਰ) ਵਿੱਚ ਇਕ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਪ੍ਰਸਿੱਧ ਸਮਾਜ ਸੇਵੀ ਸੁੱਖੀ ਬਾਠ ਜੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸੁੱਖੀ ਬਾਠ ਨੇ ਕਿਹਾ ਕਿ ਸਾਨੂੰ ਵਿਦਿਆਰਥੀ ਜੀਵਨ ਵਿੱਚ ਹੀ ਟੀਚੇ ਮਿੱਥਣ ਚਾਹੀਦੇ ਅਤੇ ਉਨ੍ਹਾਂ ਦੀ ਪੂਰਤੀ ਲਈ ਸਖ਼ਤ ਮਿਹਨਤ ਨਾਲ ਜੁਟ ਜਾਣਾ ਚਾਹੀਦਾ ਹੈ। ਉਨ੍ਹਾਂ ਪਿਆਰੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀਆਂ ਦੇ ਨਾਲ-ਨਾਲ ਸਮਾਜ ਪ੍ਰਤੀ ਬਣਦੀਆਂ ਨੈਤਿਕ ਜਿੰਮੇਵਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਬੱਚਿਆਂ ਨੂੰ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਉਨ੍ਹਾਂ ਨੇ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਭਰੀ ਤੇ ਅੱਗੇ ਨੂੰ ਵੀ ਬਚਨਬੱਧਤਾ ਦਿੱਤੀ। ਅੰਤ ਵਿਚ ਇਸ ਉਸਾਰੂ ਪ੍ਰੋਗਰਾਮ ਉਲੀਕਣ ਲਈ ਕਾਲਜ ਦੇ ਪ੍ਰਿੰਸੀਪਲ ਮੈਡਮ ਅਜੈ ਸਰੀਨ ਅਤੇ ਸਮੂਹ ਸਟਾਫ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Subscribe to:
Post Comments (Atom)
No comments:
Post a Comment