Sunday, 14 November 2021

ਲੋੜਵੰਦ ਪਰਿਵਾਰ ਦੇ ਮਕਾਨ ਦੀ ਛੱਤ ਦਾ ਲੈਂਟਰ ਪਾਇਆ



ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਹਰ ਇੱਕ ਇਨਸਾਨ ਨੂੰ ਲੋੜਵੰਦ ਪਰਿਵਾਰ ਦੀ ਮੱਦਦ ਕਰਨੀ ਚਾਹੀਦੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਬਾਬਾ ਮਤੀ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਦੇ ਪ੍ਰਧਾਨ ਸਾਬੀ ਪਧਿਆਣਾ, ਭਾਈ ਸੁਖਜੀਤ ਸਿੰਘ ਸੇਵਾਦਾਰ ਨੇ ਕਰਦੇ ਹੋਏ ਕਿਹਾ ਅੱਜ ਸ਼ਹੀਦ ਬਾਬਾ ਮਤੀ ਜੀ ਸੇਵਾ ਸੁਸਾਇਟੀ ਵੱਲੋਂ ਧੋਗੜੀ ਰੋਡ ਨਜ਼ਦੀਕ ਨੂਰਪੁਰ ਵਿਖੇ ਇਕ ਲੋੜਵੰਦ ਪਰਿਵਾਰ ਦੇ ਮਕਾਨ ਦੀ ਛੱਤ ਦਾ ਲੈਂਟਰ ਪਾਇਆ ਗਿਆ ਹੈ। ਭਾਈ ਸੁਖਜੀਤ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਬਗ਼ੈਰ ਛੱਤ ਤੋਂ ਹੀ ਆਪਣੇ ਘਰ ਵਿੱਚ ਰਹਿ ਰਿਹਾ ਸੀ, ਜਿਸ ਨੂੰ ਦੇਖਦੇ ਹੋਏ ਇਹ ਉਪਰਾਲਾ ਸ਼ਹੀਦ ਬਾਬਾ ਮਤੀ ਜੀ ਸੇਵਾ ਸੁਸਾਇਟੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਹ ਸਾਰਾ ਉਪਰਾਲਾ ਐਨ.ਆਰ.ਆਈ ਵੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ। ਭਾਈ ਸੁਖਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਬਾਬਾ ਮਤੀ ਜੀ ਸੇਵਾ ਸੋਸਾਇਟੀ ਪਹਿਲਾਂ ਵੀ ਲੋਕ ਭਲਾਈ ਦੇ ਕੰਮਾਂ ਤਹਿਤ ਲੋਕਾਂ ਨੂੰ ਰਾਸ਼ਨ ਵੰਡਣ ਦੇ ਕਾਰਜ, ਲੋੜਵੰਦ ਬੱਚਿਆਂ ਦੀਆਂ ਫੀਸਾਂ, ਲੋਕਾਂ ਦੇ ਮਕਾਨਾਂ ਦੀਆਂ ਛੱਤਾਂ ਘਰ ਬਣਾਉਣਾ, ਬਲੱਡ ਕੈਂਪ ਲਗਾਉਣਾ, ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਆਦਿ ਪਹਿਲਾਂ ਸੰਗਤਾਂ ਦੇ ਸਹਿਯੋਗ ਨਾਲ ਕਾਰਜ ਕਰ ਰਹੀ ਹੈ।

  


No comments:

Post a Comment