Monday, 13 December 2021

ਗੁ. ਸੰਤ ਸਾਗਰ ਚਾਹ ਵਾਲਾ ਵਿਖੇ ਮਹਾਨ ਗੁਰਮਤਿ ਸਮਾਗਮ 15 ਦਸੰਬਰ ਨੂੰ

ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ 

ਜਲੰਧਰ (ਅਮਰਜੀਤ ਸਿੰਘ)-
 ਦੋਆਬੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਡੇਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾਂ (ਜਲੰਧਰ) ਜਲੰਧਰ ਵਿੱਖੇ ਸੰਤ ਬਾਬਾ ਸੁੰਦਰ ਸਿੰਘ ਜੀ ਦੀ 51ਵੀਂ ਅਤੇ ਸੰਤ ਬਾਬਾ ਬਿਸ਼ਨ ਸਿੰਘ ਜੀ ਦੀ 37ਵੀਂ ਪਵਿੱਤਰ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਹਨ। ਡੇਰੇ ਦੇ ਸੇਵਾਦਾਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 15 ਦਸੰਬਰ ਨੂੰ ਪਹਿਲਾ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸੰਤ ਮਹਾਂਪੁਰਸ਼, ਧਾਰਮਿਕ ਸ਼ਖਸ਼ੀਅਤਾਂ, ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ ਜਥੇ, ਪ੍ਰਚਾਰਕ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਸੰਤ ਬਾਬਾ ਹਰਜਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।

No comments:

Post a Comment