| ਸੰਤ ਬਾਬਾ ਕ੍ਰਿਸ਼ਨ ਨਾਥ ਜੀ। |
ਜਲੰਧਰ (ਅਮਰਜੀਤ ਸਿੰਘ)- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋ੍ਡ ਚਹੇੜੂ ਵਿਖੇ ਪੋ੍ਹ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਲ੍ਹੜੀਵਾਰ ਚੱਲ ਰਹੇ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਦੇ ਭੋਗ ਪਾਏ ਜਾਣਗੇ। ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਪੁੱਜੇ ਸੰਤ ਮਹਾਪੁਰਸ਼, ਰਾਗੀ ਅਤੇ ਢਾਡੀ ਜਥੇ, ਮਿਸ਼ਨਰੀ ਕਲਾਕਾਰ ਪੁੱਜੀਆਂ ਸਮੂਹ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਰਾਹੀਂ ਨਿਹਾਲ ਕਰਨਗੇ। ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।
No comments:
Post a Comment