Saturday, 11 December 2021

ਉਘੇ ਸਮਾਜ ਸੇਵਕ ਰਘੁਵੀਰ ਸਿੰਘ ਰਾਣਾ ਦਾ ਕੀਤਾ ਸਨਮਾਨ- ਡਾਕਟਰ ਖੇੜਾ


ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਪ੍ਰਭਾਵਸ਼ਾਲੀ  ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਮਨੁੱਖੀ ਅਧਿਕਾਰ ਚੇਤਨਾ ਸੈਮੀਨਾਰ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ,, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀ ਸਕੱਤਰ ਇੰਦਰਜੀਤ ਕੌਰ, ਕੌਮੀ ਉਪ ਪ੍ਰਧਾਨ ਹਰਜੀਤ ਸਿੰਘ ਕਪਿਆਲ, ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ, ਰਿੰਕੂ ‌ਲਾਠਰ ਪ੍ਰਧਾਨ ਯੂਥ ਵਿੰਗ ਚੰਡੀਗੜ੍ਹ ਅਤੇ ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਡਾਕਟਰ ਖੇੜਾ ਵੱਲੋਂ ਸੈਮੀਨਾਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਰਘਵੀਰ ਸਿੰਘ ਰਾਣਾ ਚੇਅਰਮੈਨ ਬੁਧੀਜੀਵੀ ਸੈੱਲ ਹਰਿਆਣਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਲੋਕਾਂ ਨਾਲ ਅਣਮਨੁੱਖੀ ਵਤੀਰਾ ਕਰਨ ਵਾਲੇ ਵਿਅਕਤੀ ਇਹ ਭੁੱਲ ਚੁੱਕੇ ਹਨ ਕਿ ਸਮਾਜ ਵਿਚ ਰਹਿਣ ਵਾਲੇ ਲੋਕਾਂ ਨੂੰ ਮੌਲਿਕ ਅਧਿਕਾਰ ਮਿਲੇ ਹੋਏ ਹਨ ਹੁਣ ਲੋਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਚੁੱਕੇ ਹਨ । ਦੁਨੀਆਂ ਨੂੰ ਸਹੀ ਢੰਗ ਨਾਲ ਜਿਉਣ ਲਈ ਆਪਣੇ ਹੱਕਾਂ ਪ੍ਰਤੀ ਵੱਧ ਤੋਂ ਵੱਧ ਹੋਰ ਜਾਗਰੂਕ ਹੋਣ ਦੀ ਅਤਿਅੰਤ ਜ਼ਰੂਰਤ ਹੈ। ਹੋਰਨਾਂ ਤੋਂ ਇਲਾਵਾ ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ, ਮਨਪ੍ਰੀਤ ਸਿੰਘ ਸੱਗੂ, ਪਰਮਪਾਲ ਸਿੰਘ, ਗੁਰਦੀਪ ਸਿੰਘ ਸੈਣੀ, ਮਲਕੀਤ ਕੌਰ ਸੰਧੂ, ਮੀਨਾਕਸ਼ੀ, ਗੁਰਪ੍ਰੀਤ ਸਿੰਘ, ਹਰਦੀਪ ਕੌਰ, ਸੁਖਵਿੰਦਰ ਕੌਰ ਮਾਨ, ਜਤਿੰਦਰ ਸ਼ਰਮਾ, ਨਿਰਮਲ ਜੈਨ ਚੇਅਰਪਰਸਨ ਅਤੇ ਗੁਰਮਤਿ ਸਿੰਘ ਭੜੀ ਦੇ ਨਾਲ ਬਹੁਤ ਸਾਰੇ ਮੈਂਬਰ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।

No comments:

Post a Comment