ਪਟਿਆਲਾ (ਖ਼ਬਰਸਾਰ ਪੰਜਾਬ ਬਿਊਰੋ)- ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਕੁਲਵੰਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ । ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਹਰਜੀਤ ਸਿੰਘ ਕਪਿਆਲ ਕੌਮੀ ਮੀਤ ਪ੍ਰਧਾਨ , ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀ ਚੇਅਰਮੈਨ ਆਰ ਟੀ ਆਈ ਸੈਲ ਅਰੁਣ ਕੁਮਾਰ ਅਰਣੀ, ਅਮਰਜੀਤ ਸਿੰਘ ਸੇਠੀ ਕੌਮੀ ਚੀਫ਼ ਅਡਵਾਈਜ਼ਰ, ਗੁਰਪ੍ਰੀਤ ਕੌਰ ਚੀਮਾ ਕੌਮੀ ਮੀਤ ਪ੍ਰਧਾਨ ਇਸਤਰੀ ਵਿੰਗ, ਰੇਖਾ ਰਾਣੀ ਮੀਤ ਪ੍ਰਧਾਨ ਇਸਤਰੀ ਵਿੰਗ ਪੰਜਾਬ, ਕਾਨਤਾ ਰਾਣੀ ਉਪ ਪ੍ਰਧਾਨ ਇਸਤਰੀ ਵਿੰਗ, ਨਰਿੰਦਰ ਕੌਰ ਸੈਕਟਰੀ , ਸੰਗੀਤਾ ਰਾਣੀ ਸੈਕਟਰੀ ਪਟਿਆਲਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ । ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੇ ਬੋਲਦਿਆਂ ਕਿਹਾ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਨਵ- ਜੰਮੀਆਂ ਧੀਆਂ ਦੀ ਲੋਹੜੀ ਜ਼ਿਲ੍ਹਾ ਪਟਿਆਲਾ ਵਿਖੇ ਮਨਾਈ ਜਾਵੇਗੀ । ਜਿਸ ਵਿੱਚ ਸੰਸਥਾ ਦੇ ਅਹੁਦੇਦਾਰਾਂ ਨੂੰ ਵੀ ਵੱਡੇ ਪੱਧਰ ਸਨਮਾਨਿਤ ਕੀਤਾ ਜਾਵੇਗਾ । ਇਸ ਬਾਰ ਨਵ-ਜੰਮੀਆਂ ਧੀਆਂ ਦੀ ਲੋਹੜੀ ਵਾਸਤੇ ਚੋਣ ਲਈ ਅਲੱਗ-ਅਲੱਗ ਵਾਰਡਾਂ ਵਿਚ ਜਾ ਕੇ ਵਾਰਡ ਪ੍ਰਧਾਨਾਂ ਨਾਲ ਮਿਲਕੇ ਇੱਕਠੀਆਂ ਕੀਤੀਆਂ ਜਾਣਗੀਆਂ ਬਿਨਾਂ ਕਿਸੇ ਵੀ ਵਿਤਕਰੇ ਤੋਂ ਸਭ ਨੂੰ ਬਰਾਬਰ ਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਜਤਿੰਦਰ ਸ਼ਰਮਾ ਚੇਅਰਮੈਨ ਬੁਧੀਜੀਵੀ ਸੈੱਲ ਪੰਜਾਬ, ਸੁਰਜੀਤ ਸਿੰਘ ਮਲਹੋਤਰਾ ਚੇਅਰਮੈਨ ਪਟਿਆਲਾ,ਜਸਜੋਤ ਸਿੰਘ, ਅਨੰਦ ਪਾਲ ਸਿੰਘ ਚੇਅਰਮੈਨ ਬੁਧੀਜੀਵੀ ਸੈੱਲ ਪਟਿਆਲਾ, ਸਰਬਜੀਤ ਸਿੰਘ ਚੇਅਰਮੈਨ ਯੂਥ ਵਿੰਗ ਪਟਿਆਲਾ, ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ, ਗੁਰਜੀਤ ਸਿੰਘ, ਅਵਤਾਰ ਸਿੰਘ ਉਪ ਪ੍ਰਧਾਨ ਅਤੇ ਸ਼ਰਨਜੀਤ ਕੌਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
No comments:
Post a Comment