Saturday, 4 December 2021
ਹਰਭਜਨ ਸਿੰਘ ਜਗਦੇਵ ਪ੍ਰਧਾਨ ਅਤੇ ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ ਕੀਤੇ ਨਿਯੁਕਤ - ਡਾਕਟਰ ਖੇੜਾ
ਜਲੰਧਰ (ਖ਼ਬਰਸਾਰ ਪੰਜਾਬ ਬਿਊਰੌ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਮੀਟਿੰਗ ਫੂਡ ਪਲਾਜ਼ਾ ਲਾਂਡਰਾਂ ਰੋਡ ਖਰੜ ਵਿਖੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ ਅਤੇ ਰਿੰਕੂ ਲਾਠਰ ਪ੍ਰਧਾਨ ਯੂਥ ਵਿੰਗ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਕਰਵਾਈ ਗਈ।ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀ ਚੇਅਰਮੈਨ ਐਂਟੀ ਕਰਾਇਮ ਸੈਲ ਡਾਕਟਰ ਗੁਰਦੀਪ ਸਿੰਘ, ਕੌਮੀ ਚੇਅਰਮੈਨ ਐਨ ਆਰ ਆਈ ਵਿੰਗ ਬਲਵੰਤ ਸਿੰਘ ਅਤੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹਰਭਜਨ ਸਿੰਘ ਜਗਦੇਵ ਨੂੰ ਪ੍ਰਧਾਨ ਚੰਡੀਗੜ੍ਹ ਯੂ ਟੀ ਅਤੇ ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਦੀ ਸਮੂਚੀ ਟੀਮ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ 09-12-2021 ਕਟਾਣੀ ਰੈਸਟੋਰੈਂਟ ਮੋਹਾਲੀ ਰੋਡ ਖਰੜ ਵਿਖੇ ਮਨਾਉਣ ਲਈ ਮੈਂਬਰ ਅਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਉਣ ਲਈ ਪ੍ਰੇਰਿਤ ਕੀਤਾ। ਸਟੇਟ ਅਤੇ ਨੈਸ਼ਨਲ ਪੱਧਰ ਦੇ ਅਹੁਦੇਦਾਰਾਂ ਨੇ ਜ਼ਿਲ੍ਹਾ ਇਕਾਈ ਨੂੰ ਭਰੋਸਾ ਦਿੱਤਾ ਕਿ ਅਸੀਂ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਤੁਹਾਡੇ ਨਾਲ ਖੜ੍ਹੇ ਹਾਂ।। ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਚੇਅਰਮੈਨ ਦੀ ਟੀਮ ਵੱਲੋਂ ਐਕਿਹਾ ਗਿਆ ਕਿ ਮਨੁੱਖੀ ਅਧਿਕਾਰ ਚੇਤਨਾ ਸੈਮੀਨਾਰ ਕਰਵਾ ਕੇ ਸਾਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿਉਂਕਿ ਇਸ ਮੌਕੇ ਨਵੇਂ ਸਾਲ ਦੀ ਡਾਇਰੀ ਅਤੇ ਕਲੰਡਰ ਵੀ ਰੀਲੀਜ਼ ਕੀਤਾ ਜਾਵੇ ਗਾ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ ਸੱਗੂ, ਪਰਮਪਾਲ ਸਿੰਘ, ਮੀਨਾਕਸ਼ੀ , ਮਲਕੀਤ ਕੌਰ ਸੰਧੂ, ਰਵਿੰਦਰ ਕੁਮਾਰ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਂਗਟ, ਰਾਜਵੀਰ ਸਿੰਘ, ਸੰਜੂ, ਬਲਜੀਤ ਸਿੰਘ, ਵਰਿੰਦਰ ਕੁਮਾਰ ਸ਼ਰਮਾ ਅਤੇ ਸੀਮਾ ਨਾਗਪਾਲ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Subscribe to:
Post Comments (Atom)
No comments:
Post a Comment