Monday, 13 December 2021
ਅਵਤਾਰ ਸਿੰਘ ਬਣੇ ਜ਼ਿਲ੍ਹਾ ਚੇਅਰਮੈਨ ਐਂਟੀ ਕਰਾਇਮ ਸੈਲ- ਡਾਕਟਰ ਖੇੜਾ
ਜਲੰਧਰ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬੰਗਾ ਵਿਖੇ ਸੰਸਥਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਇੱਕ ਅਹਿਮ ਮੀਟਿੰਗ ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀ ਸਰਪ੍ਰਸਤ ਡਾ. ਰਾਮ ਜੀ ਲਾਲ ਰਿਟਾਇਰ ਐਸ.ਐਸ.ਪੀ ਅਤੇ ਹੁਸਨ ਲਾਲ ਸੂੰਡ ਪਰਸਨਲ ਸੈਕਟਰੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਅਵਤਾਰ ਸਿੰਘ ਨੂੰ ਚੇਅਰਮੈਨ ਐਂਟੀ ਕਰਾਇਮ ਸੈਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਨੂੰ ਸੇਧ ਦੇਣ ਵਾਲੇ ਵਿਅਕਤੀਆਂ ਦੀ ਸਮਾਜ ਨੂੰ ਹਮੇਸ਼ਾ ਲੋੜ ਰਹਿੰਦੀ ਹੈ ਇਸ ਲਈ ਸਮਾਜ ਸੇਵਕ ਅਖਵਾਉਣ ਵਾਲੇ ਲੋਕਾਂ ਨੂੰ ਚਾਹੀਦਾ ਹੈ ਕਿ ਸਮਾਜ ਦੇ ਭਲੇ ਲਈ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਵੱਧ ਰਹੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਆਵਾਜ਼ ਉਠਾਉਣੀ ਚਾਹੀਦੀ ਹੈ ਜਿਸ ਨਾਲ ਆਮ ਲੋਕਾਂ ਨੂੰ ਸੁਖ ਦਾ ਸਾਹ ਮਿਲ ਸਕੇ। ਅਵਤਾਰ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਜ਼ੋ ਮੇਰੀ ਡਿਊਟੀ ਲਗਾਈ ਗਈ ਹੈ ਮੈਂ ਇਸ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਪੂਰੀ ਪੂਰੀ ਕੋਸ਼ਿਸ਼ ਕਰਦਾ ਰਹਾਂਗਾ। ਉਨ੍ਹਾਂ ਨੇ ਸੰਸਥਾ ਦੇ ਮੁੱਖ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਸੈਣੀ, ਭੁਪਿੰਦਰ ਸਿੰਘ, ਕਮਲਜੀਤ ਸਿੰਘ, ਰਘੁਵੀਰ ਸਿੰਘ ਬੈਂਸ, ਨਵਕਾਤ ਭਰੋਮੁਜਾਰਾ, ਸੰਤੋਖ ਸਿੰਘ, ਗੁਰਪ੍ਰੀਤ, ਰਣਵੀਰ ਸਿੰਘ ਬਾਹਰਾ ਹੋਰ ਮੈਂਬਰ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
Subscribe to:
Post Comments (Atom)
No comments:
Post a Comment