Wednesday, 15 December 2021

ਗੁ. ਸੰਤ ਸਾਗਰ ਚਾਹ ਵਾਲਾ ਵਿਖੇ ਮਹਾਪੁਰਸ਼ਾਂ ਦੀ ਬਰਸੀ ਅਤੇ ਕਿਸਾਨੀ ਮੋਰਚੇ ਦੀ ਸਫਲਤਾ ਨੂੰ ਸਮਰਪਿੱਤ ਮਹਾਨ ਗੁਰਮਤਿ ਸਮਾਗਮ ਕਰਵਾਏ

ਕਿਸਾਨੀ ਸਘੰਰਸ਼ ਦੇ ਯੋਧਿਆਂ ਦਾ ਸਨਮਾਨ ਕਰਦੇ ਸੰਤ ਬਾਬਾ ਹਰਜਿੰਦਰ ਸਿੰਘ ਚਾਹ ਵਾਲੇ, ਪ੍ਰੋਫੈਸਰ ਹਰਬੰਸ ਸਿੰਘ ਅਤੇ ਹੋਰ।

ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਪੰਜਾਬ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਡੇਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾਂ (ਜਲੰਧਰ) ਵਿੱਖੇ ਸੰਤ ਬਾਬਾ ਸੁੰਦਰ ਸਿੰਘ ਜੀ ਦੀ 51ਵੀਂ ਅਤੇ ਸੰਤ ਬਾਬਾ ਬਿਸ਼ਨ ਸਿੰਘ ਜੀ ਦੀ 37ਵੀਂ ਸਲਾਨਾਂ ਬਰਸੀ ਅਤੇ ਕਿਸਾਨ ਸਘੰਰਸ਼ ਦੀ ਸਫਲਤਾ ਨੂੰ ਸਮਰਪਿੱਤ ਮਹਾਨ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ। ਜਿਸਦੇ ਸਬੰਧ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ ਲੜੀ ਦੇ ਭੋਗ ਉਪਰੰਤ ਸੰਗਤਾਂ ਵਲੋਂ ਕੀਤੇ ਗਏ ਸ਼੍ਰੀ ਸਹਿਜਪਾਠ ਸਾਹਿਬ ਜੀ ਦੇ ਭੋਗ ਖੁੱਲੇ ਪੰਡਾਲ ਵਿੱਚ ਪਾਏ ਗਏ। ਉਪਰੰਤ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਰਾਗੀ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ, ਭਾਈ ਜਗਜੀਵਨ ਸਿੰਘ, ਭਾਈ ਇੰਦਰਜੀਤ ਸਿੰਘ ਜਲੰਧਰ ਅਤੇ ਬੀਬੀ ਕੁਲਦੀਪ ਕੌਰ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕ ਭਾਰਤੀ ਕਿਸਾਨ ਯੂਨੀਅਨ ਦੋਆਬੇ ਦੇ ਪ੍ਰਦਾਨ ਮਨਜੀਤ ਸਿੰਘ ਰਾਏ, ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ, ਜਰਨਲ ਸਕੱਤਰ ਸਤਨਾਮ ਸਿੰਘ ਸਾਹਨੀ, ਅਮਰਜੀਤ ਸਿੰਘ ਬੈਂਸ ਪਧਿਆਣਾ, ਜਸਪਾਲ ਸਿੰਘ ਈਸ਼ਰਵਾਲ, ਹਰਸੁਰਿੰਦਰ ਸਿੰਘ ਕਿਸ਼ਨਗ੍ਹੜ, ਸੰਤੋਖ ਸਿੰਘ ਲੱਖਪੁਰ, ਦਵਿੰਦਰ ਸਿੰਘ ਸੰਧਵਾਂ, ਮਨਜੀਤ ਸਿੰਘ ਡਰੋਲੀ, ਗੁਲਜਿੰਦਰ ਸਿੰਘ, ਜਸਵੀਰ ਸਿੰਘ ਸਾਹਨੀ, ਭੁਪਿੰਦਰ ਸਿੰਘ ਆਦਿ ਆਗੂਆਂ ਦਾ ਸੰਤ ਬਾਬਾ ਹਰਜਿੰਦਰ ਸਿੰਘ ਨੇ ਡੇਰੇ ਵਿਖੇ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ਅਤੇ ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ ਵਲੋਂ ਲਿੱਖੀਆਂ ਪੁਸਤਕਾਂ ਵੀ ਭੇਟ ਕੀਤੀਆਂ। ਸਮੂਹ ਕਿਸਾਨ ਆਗੂਆਂ ਨੇ ਸੰਤ ਬਾਬਾ ਹਰਜਿੰਦਰ ਸਿੰਘ ਜੀ ਵਲੋਂ ਕਿਸਾਨੀ ਸਘੰਰਸ਼ ਮੌਕੇ ਨਿਭਾਈਆਂ ਲੰਗਰ ਦੀਆਂ ਵਿਸ਼ੇਸ਼ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਤ ਬਾਬਾ ਹਰਜਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੱ੍ਹੜ ਲੱਗਣ ਲਈ ਪ੍ਰੇਰਿਆ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋਫੈਸਰ ਮਨਜਿੰਦਰ ਸਿੰਘ ਵਲੋਂ ਨਿਭਾਈ ਗਈ। 


No comments:

Post a Comment