ਪਟਿਆਲਾ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਅਤੇ ਕੁਝ ਨਵੀਆਂ ਨਿਯੁਕਤੀਆਂ ਕਰਨ ਲਈ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਕੁਲਵੰਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਚੇਅਰਮੈਨ ਆਰ.ਟੀ.ਆਈ ਸੈਲ ਅਰੁਣ ਕੁਮਾਰ ਅਰਣੀ, ਕੌਮੀ ਚੀਫ਼ ਅਡਵਾਈਜ਼ਰ ਆਰ.ਟੀ.ਆਈਂ ਸੈੱਲ ਅਮਰਜੀਤ ਸਿੰਘ ਸੇਠੀ, ਹਰਜੀਤ ਸਿੰਘ ਕਪਿਆਲ ਕੌਮੀ ਚੇਅਰਮੈਨ, ਮੈਡਮ ਪ੍ਰਿਤਪਾਲ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ ਅਤੇ ਮੱਖਣ ਗੁਪਤਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਅਮਿਤ ਗੁਪਤਾ ਜ਼ਿਲ੍ਹਾ ਪ੍ਰਧਾਨ, ਓਮ ਪ੍ਰਕਾਸ਼ ਜ਼ਿਲ੍ਹਾ ਉਪ ਪ੍ਰਧਾਨ, ਰਜਨੀਸ਼ ਬਾਂਸਲ ਜ਼ਿਲ੍ਹਾ ਸਕੱਤਰ, ਡਾਕਟਰ ਗੌਰਵ ਆਹਲੂਵਾਲੀਆ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੁੰਦਰ ਸਿੰਘ ਨਾਭਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਵੱਲੋਂ ਪਿਛਲੇ ਕਈ ਸਾਲਾਂ ਤੋਂ ਜ਼ਿਲ੍ਹਾ ਪਟਿਆਲਾ ਵਿਚ ਧੀਆਂ ਦੀ ਲੋਹੜੀ ਬੜੇ ਧੂਮਧਾਮ ਨਾਲ ਮਨਾਉਂਦੇ ਆ ਰਹੇ ਹਾਂ ਉਸੇ ਲੜੀ ਨੂੰ ਅੱਗੇ ਤੋਰਦੇ ਹੋਏ ਮੰਚ ਵੱਲੋਂ ਪੈਸੀਫਿਕ ਰੀਸੋਰਟਸ ਪਟਿਆਲਾ ਵਿਖੇ ਮਨਾਈ ਜਾ ਰਹੀ ਹੈ। ਇਕ ਸਾਲ ਤੋਂ ਘੱਟ ਉਮਰ ਵਾਲੀਆਂ ਨੰਨੀਆਂ ਮੁੰਨੀਆਂ ਧੀਆਂ ਦੀ ਲੋਹੜੀ ਉਨ੍ਹਾਂ ਨੂੰ ਲੋਹੜੀ ਉਪਹਾਰ ਅਤੇ ਸਨਮਾਨ ਚਿੰਨ੍ਹ ਦੇ ਕੇ ਮਨਾਈ ਜਾਵੇਗੀ। ਜ਼ਿਲ੍ਹਾ ਪਟਿਆਲਾ ਦੀ ਸਮੂਚੀ ਟੀਮ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵੀ ਗਰੀਬ ਲੋਕਾਂ ਦੀਆਂ ਇਕ ਸਾਲ ਤੋਂ ਘੱਟ ਉਮਰ ਦੀਆਂ ਕੁੜੀਆਂ ਹਨ ਉਹ ਮੰਚ ਨਾਲ ਸੰਪਰਕ ਕਰ ਸਕਦੇ ਹਨ। ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਮੱਘੂ, ਸੁਰਜੀਤ ਸਿੰਘ ਮਲਹੋਤਰਾ ਜ਼ਿਲ੍ਹਾ ਚੇਅਰਮੈਨ, ਅਵਤਾਰ ਸਿੰਘ, ਪ੍ਰਭਪ੍ਰੀਤ ਸਿੰਘ ਮੀਤ ਪ੍ਰਧਾਨ, ਬਲਜੀਤ ਸਿੰਘ ਚੇਅਰਮੈਨ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
No comments:
Post a Comment