Tuesday, 4 January 2022

ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੂੰ ਜਲੰਧਰ ਕੈਂਟ ਤੋਂ ਟਿਕਟ, ਜ਼ਿਲ੍ਹਾ 'ਆਪ' ਇਕਾਈ ਵਿਚ ਖੁਸ਼ੀ ਦੀ ਲਹਿਰ : ਰਾਜਵਿੰਦਰ ਕੌਰ


ਜਲੰਧਰ (ਖ਼ਬਰਸਾਰ ਪੰਜਾਬ ਬਿਊਰੌ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੂੰ ਜਲੰਧਰ ਕੈਂਟ ਤੋਂ ਟਿਕਟ ਮਿਲਣ 'ਤੇ ਜ਼ਿਲ੍ਹਾ ਇਕਾਈ ਵੱਲੋਂ ਪੰਜਾਬ ਮਹਿਲਾ ਵਿੰਗ ਪ੍ਰਧਾਨ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਲੱਡੂ ਵੰਡ ਕੇ ਤੇ ਮੂੰਹ ਮਿੱਠਾ ਕਰਵਾ, ਭੰਗੜੇ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਆਮ ਆਦਮੀ ਪਾਰਟੀ ਦੀ ਉਚੇਰੀ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣਗੇ। ਪੰਜਾਬ ਮਹਿਲਾ ਵਿੰਗ ਪ੍ਰਧਾਨ ਰਾਜਵਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀ ਇਕਾਈ ਪੁਰਜ਼ੋਰ ਨਾਲ ਆਪਣੇ ਉਮੀਦਵਾਰਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚਲੇਗੀ।

No comments:

Post a Comment