Sunday, 2 January 2022

ਅੰਬਾਲਾ ਵਿਖੇ ਡਾਕਟਰ ਖੇੜਾ ਨੇ ਕਲੈਂਡਰ ਅਤੇ ਡਾਇਰੀ ਕੀਤੀ ਰੀਲੀਜ਼


ਪਟਿਆਲਾ (ਅਮਰਜੀਤ ਸਿੰਘ, ਦਮਨਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਅੰਬਾਲਾ ਵੱਲੋਂ ਸਿਟੀ ਅੰਬਾਲਾ ਵਿਖੇ ਰਘੁਵੀਰ ਸਿੰਘ ਰਾਣਾ ਚੇਅਰਮੈਨ ਬੁਧੀਜੀਵੀ ਸੈੱਲ ਸਟੇਟ ਹਰਿਆਣਾ ਦੀ ਪ੍ਰਧਾਨਗੀ ਹੇਠ ਨਵੇਂ ਸਾਲ ਨੂੰ ਮਨਾਉਣ ਲਈ ਇਕ ਸਾਦਾ ਜਿਹਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਪ੍ਰਭਪ੍ਰੀਤ ਸਿੰਘ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਅਮਿਤ ਗੁਪਤਾ ਜ਼ਿਲ੍ਹਾ ਪਟਿਆਲਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਨਵੇਂ ਸਾਲ ਦਾ ਕਲੰਡਰ ਅਤੇ ਡਾਇਰੀ ਨੂੰ ਰੀਲੀਜ਼ ਕੀਤਾ ਅਤੇ ਰਘੁਵੀਰ ਸਿੰਘ ਰਾਣਾ ਚੇਅਰਮੈਨ ਬੁਧੀਜੀਵੀ ਸੈੱਲ ਨੂੰ ਨਵੇਂ ਸਾਲ ਉਪਰ ਲਗਾਏ ਗਏ ਜਲੇਬੀਆਂ ਦਾ ਦੇਸੀ ਘੀ ਦਾ ਲੰਗਰ ਲਗਾਉਣ ਤੇ ਮੰਚ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਅੰਬਾਲਾ ਟੀਮ ਬਹੁਤ ਹੀ ਵਧੀਆ ਤਰੀਕੇ ਨਾਲ ਜ਼ਿੰਮੇਵਾਰੀ ਨਿਭਾਅ ਰਹੀ ਹੈ। ਹਰ ਸਮੇਂ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਲੋਕਾਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਜਾਣਕਾਰੀ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਹੋਰਨਾਂ ਤੋਂ ਇਲਾਵਾ ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਹਾਲੀ, ਮਹਿੰਦਰ ਸਿੰਘ, ਗੁਰਕੀਰਤ ਸਿੰਘ ਸੌਂਡਾ, ਮਨਪ੍ਰੀਤ ਸਿੰਘ, ਅਵਤਾਰ ਸਿੰਘ,ਮੱਖਣ ਸਿੰਘ ਪਟਿਆਲਾ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਚਰਨਜੀਤ ਸਿੰਘ ਅਤੇ ਜਤਿੰਦਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment