Wednesday, 12 January 2022
ਮਨੁੱਖੀ ਅਧਿਕਾਰ ਮੰਚ ਦੇ ਮੈਬਰਾਂ ਨੇ ਮਨਾਈ ਲੋਹੜੀ ਐਸ.ਐਚ.ਓ ਨੂੰ ਕੀਤਾ ਸਨਮਾਨਿਤ
ਫ਼ਤਹਿਗੜ੍ਹ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਦੇ ਬਲਾਕ ਅਮਲੋਹ ਵਿਖੇ ਨੰਨੀਆਂ ਮੁੰਨੀਆਂ ਧੀਆਂ ਦੀ ਲੋਹੜੀ ਦਲਬਾਰਾ ਸਿੰਘ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਐਸ ਐਚ ਓ ਗੁਲਜ਼ਾਰੀ ਲਾਲ, ਕੁਲਵੰਤ ਸਿੰਘ ਲੁਹਾਰ ਮਾਜਰਾ ਪ੍ਰਧਾਨ ਯੂਥ ਵਿੰਗ ਪੰਜਾਬ, ਰਿੰਕੂ ਲਾਠਰ ਯੂਥ ਵਿੰਗ ਚੰਡੀਗੜ੍ਹ, ਹਰਭਜਨ ਸਿੰਘ ਜਲੋਵਾਲ ਓਪ ਚੈਅਰਮੈਨ ਪੰਜਾਬ, ਕ੍ਰਿਸ਼ਨ ਕੁਮਾਰ ਚੀਫ਼ ਅਡਵਾਈਜ਼ਰ ਆਰ ਆਈ ਵਿੰਗ ਪੰਜਾਬ ਅਤੇ ਕੂਲਦੀਪ ਸਿੰਘ, ਦਲਜੀਤ ਸਿੰਘ ਵਿਰਕ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਬਲਾਕ ਅਮਲੋਹ ਦੀ ਟੀਮ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਧੀਆਂ ਨੂੰ ਗਰਮ ਸ਼ੂਟ ਅਤੇ ਲੋਹੜੀ ਮਨਾਉਣ ਲਈ ਸਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਐਸ.ਐਚ.ਓ ਗੁਲਜ਼ਾਰੀ ਲਾਲ ਨੂੰ ਸਨਮਾਨ ਚਿੰਨ੍ਹ, ਸਿਰੋਪਾਓ ਅਤੇ ਨਵੇਂ ਸਾਲ ਦੀ ਡਾਇਰੀ ਦੇ ਕੇ ਸਨਮਾਨਿਤ ਕੀਤਾ ਗਿਆ। ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਔਰਤ ਵਰਗ ਨੂੰ ਉਚਾ ਚੁੱਕਣ ਲਈ ਧੀਆਂ ਨੂੰ ਬਣਦਾ ਮਾਣ ਸਨਮਾਨ ਦੇ ਲਈ ਮੰਚ ਸਦਾ ਤਤਪਰ ਰਹਿੰਦਾ ਹੈ। ਹੋਰਨਾਂ ਤੋਂ ਇਲਾਵਾ ਰਾਜਵੰਤ ਸਿੰਘ ਤੂਰਾਂ, ਬਲਜੀਤ ਸਿੰਘ ਚੁੰਨੀ, ਕਿਰਨਦੀਪ ਕੌਰ, ਜਸਵੀਰ ਕੌਰ, ਚਰਨਜੀਤ ਕੌਰ, ਬੂਟਾ ਸਿੰਘ, ਜ਼ੀਨਤ ਬੇਗਮ, ਅਮਰਜੀਤ ਕੌਰ, ਹਰਜੀਤ ਕੌਰ, ਸ਼ੌਕਤ ਅਲੀ, ਹਰਜੀਤ ਸਿੰਘ, ਰਣਜੀਤ ਸਿੰਘ, ਕਰਨੈਲ ਸਿੰਘ, ਗੁਰਦੀਪ ਸਿੰਘ ਵਿੱਕੀ, ਬਲਜੀਤ ਕੌਰ, ਕ੍ਰਿਪਾਲ ਸਿੰਘ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਨੇ ਸੰਬੋਧਨ ਕੀਤਾ।
Subscribe to:
Post Comments (Atom)
No comments:
Post a Comment