Sunday, 2 January 2022

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਰਵਿਦਾਸ ਅਧਿਆਇ ਸੈਂਟਰ ਵਾਸਤੇ ਦਿੱਤਾ 25 ਕਰੋੜ ਰੁਪਏ ਦਾ ਚੈੱਕ ਦਿੱਤਾ


ਜਲੰਧਰ (ਖ਼ਬਰਸਾਰ ਪੰਜਾਬ ਨਿਊਜ਼)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾ ਆਪਣੀ ਪਿਛਲੀ ਫੇਰੀ ਦੌਰਾਨ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਅਧਿਆਏ ਸੈਂਟਰ ਸਥਾਪਤ ਕਰਨ ਵਾਸਤੇ ਗਰਾਂਟ ਦੇਣ ਦਾ ਐਲਾਨ ਕੀਤਾ ਸੀ। ਜਿਸ ਲਈ ਅੱਜ ਉਨ੍ਹਾਂ ਵਲੋਂ ਸੰਤ ਨਿਰੰਜਣ ਦਾਸ ਜੀ ਨੂੰ 25 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਤੇ ਬਾਕੀ ਰਹਿੰਦੀ ਰਾਸ਼ੀ ਵੀ ਜਲਦ ਹੀ ਦੇ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇ.ਪੀ, ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਕੈਬਨਿਟ ਮੰਤਰੀ ਪਰਗਟ ਸਿੰਘ, ਡੀ.ਸੀ ਘਨਸ਼ਾਮ ਥੋਰੀ, ਬਲਬੀਰ ਰਾਜ ਸਿੰਘ, ਤਹਿਸੀਲਦਾਰ ਮਨਦੀਪ ਸਿੰਘ ਕਰਤਾਰਪੁਰ, ਐੱਸ.ਐੱਸ.ਪੀ ਸਤਿੰਦਰ ਸਿੰਘ, ਡੀ.ਐਸ.ਪੀ ਸੁਖਪਾਲ ਸਿੰਘ ਰੰਧਾਵਾ, ਸੁਰਜੀਤ ਸਿੰਘ, ਅਮਰਜੀਤ ਸਿੰਘ ਕੰਗ, ਬਾਬਾ ਸੁਖਦੇਵ ਸੁੱਖੀ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਯੂਥ ਫੈਡਰੇਸ਼ਨ, ਬਲਦੇਵ ਰਾਜ, ਤਰਿੰਦਰ ਸਿੰਘ, ਸਤਪਾਲ ਵਿਰਦੀ ਸੇਠ, ਦੇਸ ਰਾਜ ਫਗਵਾੜਾ, ਹਰਦੇਵ ਦਾਸ, ਬੀ.ਕੇ ਮਹਿਮੀ, ਬਰਿੰਦਰ ਦਾਸ ਬੱਬੂ, ਸ਼ਾਮ ਲਾਲ, ਧਰਮਪਾਲ ਅਤੇ ਹੌਰ ਹਾਜਰ ਸਨ।



No comments:

Post a Comment