Saturday, 19 February 2022

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਜ਼ਾਰਾ ਨੂੰ ਮਾਡਲ ਪੋਲਿੰਗ ਬੂਥ ਬਣਾਇਆ


ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਖੇ ਵਿਦਿਆਰਥੀਆਂ ਵਲੋਂ ਵੋਟਰਾਂ ਲਈ ਬਣਾਇਆ ਸੁੰਦਰ ਸੈਲਫੀ ਪੁਆਇੰਟ।

ਜਲੰਧਰ (ਅਮਰਜੀਤ ਸਿੰਘ)- ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਜਲੰਧਰ ਨੂੰ ਮਾਡਲ ਪੋਲਿੰਗ ਬੂਥ ਬਣਾਇਆ ਗਿਆ ਹੈ ਜੋ ਕਿ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਬੀ.ਐਲ.ਉ ਅੰਮ੍ਰਿਤਪਾਲ ਬੈਂਸ ਹਜ਼ਾਰਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਉਪਰਾਲਾ ਕੀਤਾ ਗਿਆ ਹੈ ਜਿਸਦੇ ਤਹਿਤ ਵੋਟਰ ਨੂੰ ਹਰ ਇਕ ਸਹੂਲਤ ਦਿੱਤੀ ਗਈ ਹੈ ਜਿਵੇਂ ਵਾਹਨ ਪਾਰਕਿੰਗ, ਸੁੰਦਰ ਗੇਟ, ਸੈਲਫੀ ਪੁਆਇੰਟ, ਵੇਟਿੰਗ ਹਾਲ ਅਤੇ ਸੁੰਦਰ ਸਜਾਵਟ ਕੀਤੀ ਗਈ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਕੈਦ ਕਰਨ ਲਈ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਕੁੱਲ ਛੇ ਮਾਡਲ ਬੂਥ ਬਣਾਏ ਗਏ ਜਿਨ੍ਹਾਂ ਵਿਚੋਂ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਹਜਾਰਾਂ ਨੂੰ ਵੀ ਚੁਣਿਆ ਗਿਆ ਹੈ।


No comments:

Post a Comment