Wednesday, 2 February 2022
ਸਿੰਮੀ ਮੋਦਗਿੱਲ ਨੂੰ ਮੀਤ ਪ੍ਰਧਾਨ ਪੰਜਾਬ ਅਤੇ ਜਸਵੀਰ ਕੌਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਲਗਾਇਆ- ਡਾ. ਖੇੜਾ
ਲੁਧਿਆਣਾ (ਭੁਪਿੰਦਰ ਸਿੰਘ)- ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਲੁਧਿਆਣਾ ਵਿਖੇ ਇਕ ਵਿਸ਼ੇਸ਼ ਮੀਟਿੰਗ ਵਰਿੰਦਰ ਕੌਰ ਜਨਰਲ ਸਕੱਤਰ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਜਸਵੰਤ ਕੁਮਾਰ ਵਰਮਾ ਕੌਮੀ ਚੀਫ਼ ਸੈਕਟਰੀ ਸਲਾਹਕਾਰ ਕਮੇਟੀ ਅਤੇ ਗੁਰਪ੍ਰੀਤ ਕੌਰ ਚੀਮਾ ਕੌਮੀ ਮੀਤ ਪ੍ਰਧਾਨ ਇਸਤਰੀ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸ਼ਰਨਜੀਤ ਕੌਰ ਸਿੰਮੀ ਮੋਦਗਿੱਲ ਨੂੰ ਮੀਤ ਪ੍ਰਧਾਨ ਇਸਤਰੀ ਵਿੰਗ ਪੰਜਾਬ ਅਤੇ ਜਸਵੀਰ ਕੌਰ ਸੇਖੋਂ ਜ਼ਿਲ੍ਹਾ ਮੀਤ ਪ੍ਰਧਾਨ ਲੁਧਿਆਣਾ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮੰਚ ਬਹੁਤ ਲੰਮੇ ਅਰਸੇ ਤੋਂ ਲੋਕਾਂ ਨੂੰ ਜਾਗਰੂਕ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਦਾ ਆ ਰਿਹਾ ਹੈ । 02 ਫਰਵਰੀ 2022 ਨੂੰ 20 ਵਾਂ ਵਰਸ਼ ਪੂਰਾ ਕਰਨ ਤੇ ਮੰਚ ਵੱਲੋਂ ਆਪਣਾ ਸਥਾਪਨਾ ਦਿਵਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ ਦੀ ਪ੍ਰਧਾਨਗੀ ਹੇਠ ਮਨਾਉਣ ਜਾ ਰਿਹਾ ਹੈ। ਉਨ੍ਹਾਂ ਮੰਚ ਦੇ ਸਮੂਹ ਮੈਂਬਰ ਅਤੇ ਅਹੁਦੇਦਾਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਗੁਰੂ ਨੂੰ ਹਾਜ਼ਰ ਨਾਜ਼ਰ ਸਮਝ ਕੇ ਸਮਾਜ ਸੇਵਾ ਕੀਤੀ ਅਤੇ ਮੰਚ ਨੂੰ ਚਾਰ ਚੰਨ ਲਾਉਣ ਲਈ ਹਰ ਸੰਭਵ ਮਦਦ ਕੀਤੀ। ਇਸ ਮੌਕੇ ਸੰਸਥਾ ਵੱਲੋਂ ਸਨਮਾਨ ਸਮਾਰੋਹ ਵਿੱਚ ਹੋਣਹਾਰ ਵਿਅਕਤੀਆਂ ਨੂੰ ਐਂਚ ਆਰ ਐਮ ਅਵਾਰਡ 2022 ਨਾਲ ਸਨਮਾਨਿਤ ਕਰਕੇ ਮਾਣ ਮਹਿਸੂਸ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੋਤ ਕੌਰ ਸੇਖੋਂ, ਬਲਜਿੰਦਰ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ, ਜਸਵਿੰਦਰ ਸਿੰਘ, ਅਮਰੀਕ ਸਿੰਘ ਅਤੇ ਰਾਜਿੰਦਰ ਪਾਲ ਟੰਡਨ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Subscribe to:
Post Comments (Atom)
No comments:
Post a Comment