Saturday, 5 February 2022

ਸੋਸ਼ਲਿਸਟ ਪਾਰਟੀ ਇੰਡੀਆ ਵਲੋ ਦਸਤਾਵੇਜ਼ੀ ਫ਼ਿਲਮ 'ਓੜਕ ਸੱਚ ਰਹੀ' ਦਾ ਪੋਸਟਰ ਕੀਤਾ ਜਾਰੀ

ਫੋਟੋ- ਮੁਨੀਰ ਹੁਸ਼ਿਆਰਪੁਰ

ਹੁਸ਼ਿਆਰਪੁਰ 04 ਫਰਵਰੀ (ਤਰਸੇਮ ਦੀਵਾਨਾ)- ਸੋਸ਼ਲਿਸਟ ਪਾਰਟੀ ਇੰਡੀਆ ਦੀ ਵਿਸ਼ੇਸ਼ ਮੀਟਿੰਗ ਹੁਸ਼ਿਆਰਪੁਰ ਵਿੱਚ ਜ਼ਿਲਾ ਪ੍ਰਧਾਨ ਸਤਪਾਲ ਸਿੰਘ ਡਡਿਆਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਬਜ਼ੁਰਗ ਸੋਸ਼ਲਿਸਟ ਆਗੂ ਬਲਵੰਤ ਸਿੰਘ ਖੇੜਾ ਅਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਦੇ ਨਾਲ ਨਾਲ ਕਮਲ ਮੰਨਣ, ਰਵਿੰਦਰ ਸਿੰਘ ਬੱਬੂ, ਅਮਨਦੀਪ ਸਿੰਘ, ਪਰਮਜੀਤ ਸਿੰਘ ਲਾਂਬੜਾ, ਸੂਬੇਦਾਰ ਹਰਭਜਨ ਸਿੰਘ ਹਾਜ਼ਰ ਹੋਏ। ਇਸ ਮੌਕੇ ਉਚੇਚੇ ਤੌਰ ਤੇ ਤਿਆਰ ਕੀਤੀ ਗਈ ਦਸਤਾਵੇਜ਼ੀ ਫ਼ਿਲਮ 'ਓੜਕ ਸੱਚ ਰਹੀ' ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਨੇ ਦੱਸਿਆ ਕਿ ਦਸਤਾਵੇਜ਼ੀ ਫ਼ਿਲਮ 'ਓੜਕ ਸੱਚ ਰਹੀ' 1920 ਵਿੱਚ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸੁਨਹਿਰੀ ਇਤਿਹਾਸ ਨੂੰ ਰੂਪਮਾਨ ਕਰਨ ਦੇ ਨਾਲ-ਨਾਲ 1970 ਤੋਂ ਬਾਅਦ ਚ ਆਏ ਨਿਘਾਰ ਨੂੰ ਵੀ ਵਿਸ਼ੇਸ਼ ਤੌਰ ਤੇ ਉਜਾਗਰ ਕਰਦੀ ਹੈ। ਬਜ਼ੁਰਗ ਸੋਸ਼ਲਿਸਟ ਆਗੂ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਪੰਜਾਬ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਸਾਫ ਸੁਥਰੇ ਉਮੀਦਵਾਰਾਂ ਦੀ ਚੋਣ ਕਰਕੇ ਚੰਗੀ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦਰਮਿਆਨ ਪੰਜਾਬ ਵਿੱਚ ਦੋ ਫ਼ਿਰਕੂ ਗੱਠਜੋੜਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਇਨ੍ਹਾਂ ਵਿੱਚੋਂ ਇੱਕ ਫਿਰਕੂ ਗੱਠਜੋੜ ਦੀ ਅਗਵਾਈ ਭਾਰਤੀ ਜਨਤਾ ਪਾਰਟੀ ਤੇ ਦੂਜੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ। ਸੂਬਾ ਪ੍ਰਧਾਨ ਸਟਿਆਣਾ ਨੇ ਕਿਹਾ ਕਿ ਸੋਸ਼ਲਿਸਟ ਪਾਰਟੀ ਇੰਡੀਆ ਦੇ ਅਹੁਦੇਦਾਰ ਲੋਕਾਂ ਨੂੰ ਇਨ੍ਹਾਂ ਦੋਵਾਂ ਫਿਰਕੂ ਪਾਰਟੀਆਂ ਤੋਂ ਸੁਚੇਤ ਰਹਿ ਕੇ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਅਤੇ ਸਾਫ਼ ਸੁਥਰੀ ਤੇ ਇਮਾਨਦਾਰ ਸਰਕਾਰ ਬਣਾਉਣ ਵਿਚ ਆਪਣਾ ਸਹਿਯੋਗ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਕਮੇਟੀਆਂ ਨੂੰ ਸਲਾਹ ਦਿੱਤੀ ਤੇ ਆਪਣੇ ਹਲਕੇ ਦੇ ਸਾਥੀਆਂ ਨਾਲ ਮੀਟਿੰਗਾਂ ਕਰਕੇ ਪਾਰਟੀ ਨੀਤੀਆਂ ਦਾ ਪ੍ਰਚਾਰ ਕਰਨ ਦੇ ਨਾਲ ਨਾਲ ਲੋਕਾਂ ਨੂੰ ਜਾਗਰੂਕ ਕਰਨ।


No comments:

Post a Comment