Friday, 18 February 2022

ਪੰਜਾਬ ਵਿੱਚ ਜਮਾਤ-ਏ-ਅਹਿਮਦੀਆ ਦਾ ਦੂਸਰਾ ਆਸਥਾ ਦਾ ਕੇਂਦਰ ਹੁਸ਼ਿਆਰਪੁਰ




ਇੱਕ ਗੱਲ ਤਾਂ ਅਸੀਂ ਸਾਰੇ ਜਾਣਦੇ ਹਾਂ ਕਿ ਰੱਬ ਆਪਣੇ ਨੇਕ ਬੰਦਿਆਂ ਨਾਲ ਗੱਲਾਂ ਕਰਦਾ ਹੈ, ਉਨਾਂ  ਦੀਆਂ ਦੁਆਵਾਂ ਨੂੰ ਸੁਣਦਾ ਹੈ ਅਤੇ ਕਬੂਲ ਵੀ ਕਰਦਾ ਹੈ। ਇਸ ਗੱਲ ਦੇ ਸਬੂਤ ਵੱਖ-ਵੱਖ ਧਰਮਾਂ ਵਿੱਚ ਮਿਲਦੇ ਹਨ। ਇਸਲਾਮ ਧਰਮ ਵਿੱਚ ਵੀ ਇਸਦੀ ਮਿਸਾਲ ਮਿਲਦੀ ਹੈ। ਪੰਜਾਬ ਦੀ ਪਵਿੱਤਰ ਧਰਤੀ ਤੇ ਵੀ ਅਜਿਹੇ ਕਈ ਮਹਾਪੁਰਖਾਂ ਨੇ ਜਨਮ ਲਿਆ ਹੈ ਜਿੰਨ੍ਹਾਂ ਨੇ ਰੱਬ ਨਾਲ ਗੱਲਾਂ ਕੀਤੀਆਂ ਤੇ ਉਨਾਂ ਦੀਆਂ ਦੁਆਵਾਂ ਨੂੰ ਵੀ ਸੁਣਿਆ। ਇੰਨਾ ਮਹਾਂਪੁਰਖਾਂ ਨੇ ਇਨਸਾਨੀਅਤ ਦੀ ਸਥਾਪਨਾ ਕੀਤੀ ਅਤੇ ਰਾਹ ਤੋਂ ਭੱਟਕੇ ਹੋਏ ਸਮਾਜ ਨੂੰ ਫਿਰ ਤੋਂ ਰੱਬ ਨਾਲ ਜੋੜਿਆ। ਇੰਨਾਂ ਮਹਾਂਪੁਰਖਾਂ ਵਿੱਚੋਂ ਇੱਕ ਹਜ਼ਰਤ ਮਿਰਜ਼ਾ ਗੁਲਾਮ ਅਹਿਮਦ ਸਾਹਿਬ ਕਾਦਿਆਨੀ ਵੀ ਸਨ। ਆਪ ਜੀ ਦਾ ਜਨਮ ਕਾਦੀਆ ਜਿਲ੍ਹਾ ਗੁਰਦਾਸਪੁਰ ਵਿਖੇ 1835 ਈਸਵੀ ਨੂੰ ਹੋਇਆ। ਆਪ ਜੀ ਇਸਲਾਮ ਉੱਤੇ ਹੋ ਰਹੇ ਹਮਲਿਆਂ ਦਾ ਜਵਾਬ ਬਰਾਹਨੇ ਅਹਿਮਦਿਆ ਦੇ ਨਾਮ ਵਲੋਂ ਕਿਤਾਬਾਂ ਦੀ ਇੱਕ ਲੜੀ ਪ੍ਰਕਾਸ਼ਿਤ ਕਰ ਦਲੀਲ ਦੇ ਨਾਲ ਜਵਾਬ ਦਿੱਤਾ। ਆਪ ਜੀ ਨੇ ਇਸਲਾਮ ਧਰਮ ਵਿਚ ਬਿਆਪਤ ਧਾਰਮਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਸੀ। ਆਪ ਜੀ ਹਜ਼ਰਤ ਮੁਹੰਮਦ ਸਾਹਿਬ ਜੀ ਦੇ ਪੈਰੋਕਾਰ ਸਨ ਅਤੇ ਰੱਬ ਦੀਆਂ ਸਿੱਖਿਆਵਾਂ ਅਨੁਸਾਰ ਭੱਟਕੇ ਹੋਏ ਲੋਕਾਂ ਨੂੰ ਸਹੀ ਰਾਹ ਤੇ ਲਿਆਉਣ ਲਈ ਭੇਜੇ ਗਏ ਸਨ। ਇਸ ਦਾਅਵੇ ਦੇ ਐਲਾਨ ਹੋਣ ਤੇ ਕੁਛ ਲੋਕਾਂ ਨੇ ਆਪ ਜੀ ਦੀਆਂ ਸਿੱਖਿਆਵਾਂ ਨੂੰ ਸਵੀਕਾਰ ਕਰ ਲਿਆ ਸੀ ਪਰ ਕੁਛ ਲੋਕਾਂ ਨੇ ਆਪ ਜੀ ਦੀ ਸੱਚਾਈ ਤੇ ਸ਼ੱਕ ਕਰਦੇ ਹੋਏ ਸਬੂਤ ਮੰਗਿਆ ਸੀ। ਇਸ ਤੇ ਮਿਰਜ਼ਾ ਗੁਲਾਮ ਅਹਿਮਦ ਸਾਹਿਬ ਨੇ ਅੱਲ੍ਹਾ ਦੇ ਨਾਲ ਆਪਣੀ ਸੱਚਾਈ ਦੀ ਫਰਿਆਦ ਕੀਤੀ ਤੇ ਆਪਜੀ ਪਾਸੋ ਸੱਚਾਈ ਲਈ ਕੋਈ ਨਿਸ਼ਾਨ ਮੰਗਿਆ। ਇਸ ਤੇ ਰੱਬ ਨੇ ਕਿਹਾ ਕਿ ਤੇਰੀ ਇਹ ਮੁਰਾਦ ਹੁਸ਼ਿਆਰਪੁਰ ਵਿੱਚ ਪੂਰੀ ਹੋਵੇਗੀ। ਇਸ ਲਈ ਹਜ਼ਰਤ ਮਿਰਜ਼ਾ ਸਾਹਿਬ ਨੇ 22 ਜਨਵਰੀ 1886 ਨੂੰ ਹੁਸ਼ਿਆਰਪੁਰ ਦੀ ਯਾਤਰਾ ਆਪਣੇ ਤਿੰਨ  ਸਾਥੀਆਂ ਨਾਲ ਕੀਤੀ ਅਤੇ 40 ਦਿਨ ਤੱਕ ਸ਼ਹਿਰ ਦੇ ਬਾਹਰ ਬਣੀ ਇੱਕ ਇਮਾਰਤ ਵਿੱਚ ਤੱਪ ਕੀਤਾ। ਜਿਸਦੇ ਫਲਸਵਰੂਪ ਰੱਬ ਨੇ ਭਵਿਸ਼ ਬਾਣੀ ਕਰਦੇ ਹੋਏ ਕਿਹਾ ਕਿ 9 ਸਾਲ ਦੇ ਵਿੱਚ ਤੇਰੇ ਘਰ ਇੱਕ ਪੁੱਤਰ ਜਨਮ ਲਵੇਗਾ ਜੋ ਕਿ ਬਹੁਤ ਸਾਰੀਆਂ ਵਿਸ਼ੇਸ਼ਤਾ ਦਾ ਧਨੀ ਹੋਵੇਗਾ। ਇਸ ਭਵਿਸ਼ਬਾਣੀ ਨੂੰ ਹਜ਼ਰਤ ਮਿਰਜ਼ਾ ਗੁਲਾਮ ਅਹਿਮਦ ਸਾਹਿਬ ਨੇ 20 ਫਰਵਰੀ 1886 ਵਿੱਚ ਪ੍ਰਕਾਸ਼ਿਤ ਕਰਵਾਇਆ। ਇਸ ਭਵਿਸ਼ਬਾਣੀ ਦੇ ਅਨੁਸਾਰ ਬਟਾਲਾ ਦੇ ਨੇੜੇ ਕਾਦੀਆ ਵਿਖੇ ਆਪ ਜੀ ਦੇ ਘਰ 12 ਜਨਵਰੀ 1889 ਨੂੰ ਇੱਕ ਬੇਟੇ ਨੇ ਜਨਮ ਲਿਆ। ਪਿਤਾ ਨੇ ਉਸਦਾ ਨਾਮ ਬਸ਼ੀਰੂਦੀਨ ਮਹਿਮੂਦ ਰੱਖਿਆ। ਇਹ ਬੱਚਾ ਅਸਾਧਾਰਣ ਯੋਗਤਾ ਦਾ ਧਨੀ ਸੀ। ਆਪ ਜੀ ਭਵਿਸ਼ ਵਿੱਚ ਅਹਿਮਦੀਆ ਮੁਸਲਿਮ ਸੰਪਰਦਾਇ ਦੇ ਦੂਸਰੇ ਖਲੀਫਾ (ਉੱਤਰਾਧਿਕਾਰੀ) ਚੁਣੇ ਗਏ ਸਨ। ਮਿਰਜ਼ਾ ਬਸ਼ੀਰੂਦੀਨ ਮਹਿਮੂਦ ਨੇ 52 ਸਾਲ ਤੱਕ ਬਹੁਤ ਕਠਿਨਾਈਆਂ ਵਿੱਚ ਅਹਿਮਦਿਆ ਮੁਸਲਿਮ ਜਮਾਤ ਦੀ ਅਗਵਾਈ ਕੀਤੀ। ਇਸ ਦੇ ਸਿੱਟੇ ਵੱਜੋਂ ਇਸਲਾਮ ਦੀਆਂ ਮੂਲ ਸਿੱਖਿਆਵਾਂ ਨੂੰ ਸਹੀ ਢੰਗ ਨਾਲ ਉਸਦਾ ਉਚਾਰਨ ਕਰਦੇ ਹੋਏ ਬਹੁਤ ਸਾਰੀਆਂ ਕਿਤਾਬਾਂ ਦਾ ਪ੍ਰਕਾਸ਼ਨ ਕਰਵਾਇਆ। ਇੰਨਾ ਰਾਂਹੀ ਅੱਲ੍ਹਾ ਦੀ ਭਵਿਸ਼ਬਾਣੀ ਦੀ ਇੱਕ ਘਟਨਾ ਸੱਚ ਸਾਬਿਤ ਹੋਈ ਜਿਹਨਾ 20 ਫਰਵਰੀ 1886 ਨੂੰ ਆਪ ਜੀ ਦੇ ਪਿਤਾ ਅਤੇ ਅਹਿਮਦਿਆ ਮੁਸਲਿਮ ਸੰਪਰਦਾਇ ਦੇ ਸੰਸਥਾਪਿਕ ਮਿਰਜ਼ਾ ਗੁਲਾਮ ਅਹਿਮਦ ਸਾਹਿਬ ਦੇ ਨਾਲ ਘਟਿਤ ਹੋਈ ਸੀ। ਇਸ ਗੱਲ ਦਾ ਸਬੂਤ ਅਹਿਮਦਿਆ ਮੁਸਲਿਮ ਸਮਾਜ ਦੇ ਉਸਦੇ ਰਾਹੀ ਸਹਿਜੇ ਹੀ ਮਿਲ ਜਾਂਦਾ ਹੈ ਜਿਸ ਵਿੱਚ ਇਸਲਾਮ ਦੀਆਂ ਸੱਚੀਆਂ ਸਿੱਖਿਆਵਾਂ ਦੇ ਮੁਤਾਬਿਕ ਆਪਣਾ ਜੀਵਨ ਬਤੀਤ ਕੀਤਾ ਜਾਂਦਾ ਹੈ। ਇਸ ਪ੍ਰਮੁੱਖ ਦਿਨ ਦੇ ਮਹੱਤਵ ਨੂੰ ਪ੍ਰਗਟ ਕਰਨ ਲਈ ਸੰਸਾਰ ਭਰ ਵਿੱਚ ਅਹਿਮਦਿਆ ਮੁਸਲਿਮ ਜਮਾਤ ਹਰ ਸਾਲ 20 ਫਰਵਰੀ ਨੂੰ ਮੁਸਲੇ ਮਊਦ ਦਿਵਸ ਦੇ ਰੂਪ ਵਿੱਚ ਮਨਾਉਂਦੀ ਹੈ। ਪੁਰਾਣੀ ਕਣਕ ਮੰਡੀ ਹੁਸ਼ਿਆਰਪੁਰ ਵਿੱਚ ਸਥਿਤ ਇਹ ਇਮਾਰਤ ਜਿਸ ਵਿੱਚ ਉਹ ਭਵਿਸ਼ਬਾਣੀ ਹੋਈ ਸੀ ਅੱਜ ਅਹਿਮਦਿਆ ਮੁਸਲਿਮ ਜਮਾਤ ਲਈ ਸ਼ਰਧਾ ਅਤੇ ਪਿਆਰ ਦਾ ਕੇਂਦਰ ਬਣ ਚੁੱਕੀ ਹੈ। ਸੰਸਾਰ ਭਰ ਤੋਂ ਅਹਿਮਦਿਆ ਸਮਾਜ ਦੇ ਸ਼ਰਧਾਲੂ ਇਸ ਇਮਾਰਤ ਵਿੱਚ ਦੂਆ ਕਰਨ ਲਈ ਪਹੁੰਚਦੇ ਹਨ ਅਤੇ ਰੱਬ ਵੱਲੋਂ ਕੀਤੀ ਗਈ ਉਸ ਭਵਿਸ਼ਬਾਣੀ ਦੇ ਗਵਾਹ ਬਣਦੇ ਹਨ।

ਪੇਸ਼ਕਸ : ਤਰਸੇਮ ਦੀਵਾਨਾ
ਸਟਾਫ ਰਿਪੋਰਟਰ ਹੁਸ਼ਿਆਰਪੁਰ।
ਮੋਬਾਇਲ- 94172-52526, 81467-42222    


No comments:

Post a Comment