Tuesday, 31 May 2022
ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿੱਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਆਦਮਪੁਰ (ਅਮਰਜੀਤ)- ਪਿੰਡ ਡੀਗਰੀਆਂ ਵਿਖੇ ਧੰਨ ਧੰਨ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਅਤੇ ਮਹਾਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਡੇਰਾ ਸਵ. ਸੰਤ ਬਾਬਾ ਪਾਖਰ ਸਿੰਘ ਜੀ ਦੇ ਸਪੁੱਤਰ ਸੰਤ ਬਾਬਾ ਬਲਵੰਤ ਸਿੰਘ ਜੀ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ, ਆਈਸਕ੍ਰੀਮ ਅਤੇ ਛੋਲਿਆਂ ਦੇ ਪ੍ਰਸਾਦਿ ਦੇ ਲੰਗਰ ਲਗਾਏ ਗਏ। ਜਿਸਦਾ ਆਉਂਦੇ ਜਾਂਦੇ ਰਾਹਗੀਰਾਂ ਨੇ ਅੰਨਦ ਮਾਣਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਪ੍ਰੈਸ ਨਾਲ ਗੱਲਬਾਤ ਕਰਦਿਆਂ ਬਾਬਾ ਬਲਵੰਤ ਸਿੰਘ ਜੀ ਨੇ ਕਿਹਾ ਗਰਮੀ ਵੱਧ ਰਹੀ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਸਾਨੂੰ ਸਾਰਿਆ ਨੂੰ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਦਸ ਗੁਰੂ ਸਹਿਬਾਨਾਂ ਦੇ ਦਰਸਾਏ ਮਾਰਗ ਤੇ ਚੱਲਣ ਦਾ ਸੰਗਤਾਂ ਨੂੰ ਸੰਦੇਸ਼ ਦਿਤਾ।
Subscribe to:
Post Comments (Atom)

No comments:
Post a Comment