![]() |
| ਕੈਪਸ਼ਨ- ਮੀਟਿੰਗ ਦੌਰਾਨ ਹਾਜਰ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੋੜੇ ਸਮੂਹ ਸੰਤ ਸਮਾਜ। |
ਆਦਮਪੁਰ (ਅਮਰਜੀਤ ਸਿੰਘ)- ਸ੍ਰੀ ਗੁਰੂ ਰਵਿਦਾਸ ਐਜੂਕੇਸ਼ਨਲ ਸੁਸਾਇਟੀ (ਰਜਿ) ਚੂਹੜਵਾਲੀ ਜਲੰਧਰ ਅਤੇ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ (ਰਜਿ) ਪੰ
ਜਾਬ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਸੰਤ ਸਰਵਣ ਦਾਸ ਬੋਹਣ ਜੀ , ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੋੜੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ (ਰਜਿ.) ਪੰਜਾਬ ਅਤੇ ਸ੍ਰੀ ਗੁਰੂ ਰਵਿਦਾਸ ਐਜੂਕੇਸ਼ਨਲ ਸੁਸਾਇਟੀ (ਰਜਿ.) ਚੂਹੜਵਾਲੀ ਦੀਆਂ ਧਾਰਮਿਕ, ਸਮਾਜਿਕ ਗਤੀਵਿਧੀਆਂ ਤੇ ਵਿਚਾਰ ਚਰਚਾ ਹੋਈਆਂ। ਸਮੂਹ ਸੰਤ ਸਮਾਜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ (ਰਜਿ.) ਪੰਜਾਬ ਖਿਲਾਫ਼ ਭੱਦੀ ਸ਼ਬਦਾਵਲੀ ਵਰਤਕੇ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਨੱਥ ਪਾਈ ਜਾਵੇ। ਉਨਾਂ ਕਿਹਾ ਕਿ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਇਕ ਨਿਰੋਲ ਧਾਰਮਿਕ ਸੰਸਥਾ ਹੈ ਜੋ ਕਿ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਾਉਣ, ਮੁਫਤ ਮੈਡੀਕਲ ਕੈਂਪ ਲਗਾਕੇ ਲੋਕਾਂ ਦਾ ਇਲਾਜ ਕਰਾਉਣ, ਧਾਰਮਿਕ ਸਮਾਗਮਾਂ ਰਾਂਹੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ, ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਵਿਖੇ ਸੰਗਤਾਂ ਦੀ ਦੇਖ ਭਾਲ, ਸੇਵਾ ਕਰਨ ਵਰਗੇ ਅਨੇਕਾਂ ਕਾਰਜਾਂ ਨੂੰ ਸਫਲਤਾਪੂਰਵਕ ਕਰਾਉਣ ਵਿਚ ਆਪਣਾ ਯੋਗਦਾਨ ਪਾ ਰਹੀ ਹੈ। ਸਮੂਹ ਸੰਤ ਸਮਾਜ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਜੇ ਸੁਸਾਇਟੀ ਮੈਂਬਰਾਂ ਖਿਲਾਫ਼ ਗਲਤ ਸ਼ਬਦਾਵਲੀ ਵਰਤਦਾ ਹੈ ਤਾਂ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਵੇ ਨਹੀਂ ਤਾਂ ਉਸ ਖਿਲਾਫ ਕਨੂੰਨੀ ਕਾਰਵਾਈ ਕੀਤੀ ਜਾਵੇਗੀ, ਸੰਤ ਸਮਾਜ ਨੇ ਕਿਹਾ ਸੰਗਤਾਂ ਦੀ ਭਲਾਈ ਲਈ ਨਿਰਵਿਘਨ ਚੱਲ ਰਹੇ ਕਾਰਜਾਂ ਵਿਚ ਰੋੜੇ ਅਟਕਾਉਣ ਵਾਲਿਆਂ ਨੂੰ ਨਾ ਤਾਂ ਗੁਰੂ ਰਵਿਦਾਸ ਮਹਾਰਾਜ ਮੁਆਫ ਕਰਨਗੇ ਅਤੇ ਨਾ ਹੀ ਸੰਗਤ ਮੁਆਫ ਕਰੇਗੀ। ਸੰਤ ਸਮਾਜ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਰਹਿਣ। ਇਸ ਸਮੇਂ ਜਨਰਲ ਸਕੱਤਰ ਸੰਤ ਇੰਦਰ ਦਾਸ ਸੇਖੈ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਸਰਵਣ ਦਾਸ ਲੁਧਿਆਣਾ ਮੀਤ ਪ੍ਰਧਾਨ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਬਲਵੰਤ ਦਾਸ ਡੀਗਿਰੀਆਂ, ਸੰਤ ਕਿਰਪਾਲ ਦਾਸ ਭਾਰਟਾ, ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ, ਸੰਤ ਧਰਮਪਾਲ ਸ਼ੇਰਗੜ, ਸੰਤ ਜਸਵੰਤ ਦਾਸ ਰਾਵਲਪਿੰਡੀ, ਸੰਤ ਮਨਜੀਤ ਦਾਸ ਚਲੇਟ (ਹਿਮਾਚਲ), ਸੰਤ ਬੀਬੀ ਕੁਲਦੀਪ ਕੌਰ ਮੇਹਨਾ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਸੰਤੋਖ ਦਾਸ ਭਾਰਟਾ, ਸੰਤੋਸ਼ ਕੁਮਾਰੀ ਮੈਂਬਰ ਤੇ ਬਿਲਡਿੰਗ ਇੰਨਚਾਰਜ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਮੋਹਣ ਦਾਸ ਨੂਰਪੁਰ, ਸੰਤ ਪ੍ਰਮੇਸ਼ਵਰੀ ਦਾਸ ਵੀ ਹਾਜਰ ਸਨ।

No comments:
Post a Comment