Saturday, 25 June 2022

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ “ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨਾ ਆਵੈ।। “ਸ਼ਬਦ ਦਾ ਪੋਸਟਰ ਰਿਲੀਜ਼

    


ਆਦਮਪੁਰ (ਤਰਸੇਮ ਦੀਵਾਨਾ, ਹਰਦੀਪ ਸਿੰਘ)- ਮਿਊਜ਼ਿਕ ਬੈਨਰ ‘ਨੰਗਲ ਈਸ਼ਰ’ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਭਾਈ ਜਸਵੀਰ ਸਿੰਘ, ਭਾਈ ਅਮਰੀਕ ਸਿੰਘ, ਭਾਈ ਮਨਜੀਤ ਸਿੰਘ ਭਟੋਲੀਆਂ ਵਾਲਿਆਂ ਦੇ ਜਥੇ ਵਲੋਂ ਗਾਇਨ ਕੀਤਾ ਹੋਇਆ ਸ਼ਬਦ “ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨਾ ਆਵੈ।।” ਦਾ ਪੋਸਟਰ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜੂਰੀ ਵਿੱਚ ਬਾਣੀ ਦੇ ਪਾਠ ਅਤੇ ਸਰਬੱਤ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਉਪਰੰਤ ਸ ਹਰਦੀਪ ਸਿੰਘ ਠੇਕੇਦਾਰ ਬਾਹੋਵਾਲ, ‘ਨੰਗਲ ਈਸ਼ਰ’ ਮਿਊਜ਼ਿਕ ਬੈਨਰ ਦੇ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਡਾ ਜਸਵਿੰਦਰ ਸਿੰਘ ਡੋਗਰਾ, ਭਾਈ ਗੁਰਪ੍ਰੀਤ ਸਿੰਘ ਕੰਧਾਲਾ, ਸ ਏਕਮਜੋਤ ਸਿੰਘ ਸੇਖੋਂ, ਭਾਈ ਜਸਵੀਰ ਸਿੰਘ, ਭਾਈ ਅਮਰੀਕ ਸਿੰਘ ਕਬੀਰਪੁਰ, ਭਾਈ ਮਨਜੀਤ ਸਿੰਘ ਭਟੋਲੀਆਂ ਵਾਲਿਆਂ ਦੇ ਜਥੇ ਵਲੋਂ “ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨਾ ਆਵੈ।।” ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਪ੍ਰੀਤ ਸਿੰਘ ਕੰਧਾਲਾ ਨੇ ਦੱਸਿਆ ਕਿ ਇਸ ਟ੍ਰੈਕ ਨੂੰ ਜਪਨੀਤ ਕੌਰ ਨੰਗਲ ਈਸ਼ਰ ਵਲੋਂ ਪੇਸ਼ ਕੀਤਾ ਗਿਆ ਹੈ, ਇਸ ਸ਼ਬਦ ਦੇ ਪ੍ਰੋਡਿਊਸਰ, ਰਾਜਵਿੰਦਰ ਕੌਰ ਨੀਰੂ, ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਹਨ, ਇਸ ਸ਼ਬਦ ਦਾ ਸੰਗੀਤ ਸੋਨੂੰ ਖੰਨਾ ਅਤੇ ਵੀਡੀਓ ਨਰੇਸ਼ ਐੱਸ ਗਰਗ ਰੁਦਰਾ ਮੂਵੀਜ਼ ਹੁਸ਼ਿਆਰਪੁਰ ਵਲੋਂ ਤਿਆਰ ਕੀਤਾ ਗਿਆ ਹੈ। ਇਹ ਸ਼ਬਦ ਵਿਸ਼ਵ ਪੱਧਰ ਤੇ ਇੰਟਰਨੈੱਟ ਦੇ ਯੂਟਿਊਬ ਅਤੇ ਸਾਰੀਆਂ ਆਡੀਓ ਸਾਈਟਾਂ ਉੱਪਰ ਰਿਲੀਜ਼ ਕੀਤਾ ਗਿਆ ਹੈ।

No comments:

Post a Comment