Sunday, 26 June 2022
ਵੱਧ ਰਿਹਾ ਪ੍ਰਦੂਸ਼ਣ ਮਨੁੱਖਤਾ ਲਈ ਖ਼ਤਰਾ, ਮਨੁੱਖਤਾ ਦੇ ਭਲੇ ਵਾਸਤੇ ਬੂਟੇ ਲਗਾਏ ਜਾਣ- ਡਾਕਟਰ ਖੇੜਾ
ਜਲੰਧਰ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪੰਚਕੂਲਾ ਸਟੇਟ ਹਰਿਆਣਾ ਦੇ ਪਿੰਡ ਸੂਰਜਪੁਰ ਵਿਖੇ ਸਥਿਤ ਰੂਬੀ ਜਿਊਲਰ ਵਿਚ ਮੀਟਿੰਗ ਕੀਤੀ ਗਈ। ਜਿਸ ਵਿਚ ਸੰਸਥਾ ਵੱਲੋਂ ਸ਼ਫੀਕੁੱਲ ਮਲਿਕ ਮਲਿਕ ਨੂੰ ਬਲਾਕ ਕਾਲਕਾ ਦਾ ਮੈਂਬਰ ਬਣਾਇਆ ਗਿਆ ਅਤੇ ਸ਼ਨਾਖ਼ਤੀ ਕਾਰਡ ਵੀ ਦਿੱਤਾ ਗਿਆ। ਇਸ ਮੌਕੇ ਤੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਇਸਲਾਮ ਬਾਈ ਚੇਅਰਮੈਨ ਸਲਾਹਕਾਰ ਕਮੇਟੀ ਹਰਿਆਣਾ ਵਿਸ਼ੇਸ਼ ਤੌਰ ਪਹੁੰਚੇ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਪ੍ਰਤੀ ਸੋਚਣ ਲਈ ਮਜ਼ਬੂਰ ਹੋ ਰਹੇ ਹਨ ਕਿਉਂਕਿ ਆਉਂਣ ਵਾਲਾ ਸਮਾਂ ਬਹੁਤ ਘਾਤਕ ਸਿੱਧ ਹੋ ਸਕਦਾ ਹੈ, ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਰੱਬ ਦੇ ਵਾਸਤੇ ਆਪਣੇ ਬੱਚਿਆਂ ਨੂੰ ਸ਼ੁੱਧ ਵਾਤਾਵਰਨ ਦੇਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ। ਹੋਰਨਾਂ ਤੋਂ ਇਲਾਵਾ ਰਫੀਕੁੱਲ ਇਸਲਾਮ ਮਲਿਕ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਸਤਿੰਦਰ ਸਿੰਘ, ਮਾਢਵੀ ਸਿੰਘ, ਬਿੱਟੂ ਸਿੰਘ, ਨਰਿੰਦਰ ਸ਼ਰਮਾ ਅਤੇ ਗੁਰਕੀਰਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Subscribe to:
Post Comments (Atom)

No comments:
Post a Comment