ਆਦਮਪੁਰ ਹਲਕੇ ਦੀ ਸਿਰਮੌਰ ਸੰਸਥਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵਲੋਂ 500 ਪੌਦੇ ਲਗਾਏ ਗਏ
ਆਦਮਪੁਰ (ਅਮਰਜੀਤ ਸਿੰਘ)- ਸਮਾਜ ਸੇਵਾ ਅਤੇ ਲੋ੍ੜਵੰਦਾਂ ਦੀ ਮੱਦਦ ਲਈ ਹਮੇਸ਼ਾਂ ਅੱਗੇ ਰਹਿਣ ਵਾਲੀ ਸੰਸਥਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਦੇ ਸਮੂਹ ਮੈਂਬਰਾਂ ਅਤੇ ਸੇਵਾਦਾਰਾਂ ਦੇ ਵਿਸ਼ੇਸ਼ ਉਪਰਾਲੇ ਨਾਲ ਇਲਾਕੇ ਵਿੱਚ ਵਾਤਾਵਰਨ ਦੀ ਸ਼ੁਧਤਾਂ ਲਈ ਵਣ ਬਲਾਕ ਅਫਸਰ ਆਦਮਪੁਰ ਗੁਰਬਖਸ਼ ਸਿੰਘ ਸੂਬਾ ਅਤੇ ਮੈਡਮ ਭੁਪਿੰਦਰ ਕੌਰ ਮਨਰੇਗਾ ਅਫਸਰ ਦੇ ਸਹਿਯੋਗ ਨਾਲ ਪੰਕਜ ਕੁਮਾਰ ਹਨੀ ਗਾਜੀਪੁਰ ਅਤੇ ਸੋਮ ਕੰਜਲਾ ਸਰਪ੍ਰਸਤ ਯੂਥ ਸੇਵਾ ਮਿਸ਼ਨ ਸੁਸਾਇਟੀ ਦੇ ਵਿਸ਼ੇਸ਼ ਉਪਰਾਲੇ ਨਾਲ ਵੱਖ ਵੱਖ ਕਿਸਮਾਂ ਦੇ 500 ਬੂਟੇ ਪਿੰਡ ਪਿਆਲਾ ਜਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ ਵੱਖ ਥਾਵਾਂ ਤੇ ਲਗਵਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਉਪਰਾਲਾ ਕੀਤਾ ਗਿਆ ਹੈ। ਸੰਸਥਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਦੇ ਸਮੂਹ ਮੈਂਬਰਾਂ ਨੇ ਵਣ ਵਿਭਾਗ ਦੇ ਸਮੂਹ ਕਰਮਚਾਰੀਆਂ ਦਾ ਧੰਨਵਾਦ ਕੀਤਾ ਹੈ। ਬੂਟੇ ਲਗਾਉਣ ਸਮੇਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਅਤੇ ਸੰਸਥਾ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਨੇ ਕਿਹਾ ਵਾਤਾਵਰਨ ਉਸ ਆਲੇ-ਦੁਆਲੇ ਨੂੰ ਕਹਿੰਦੇ ਹਨ ਜਿਸ ਵਿੱਚ ਅਸੀਂ ਰਹਿੰਦੇ ਹਾਂ ਅਤੇ ਵਾਤਾਵਰਨ ਦਾ ਸ਼ੁੱਧ ਹੋਣਾ ਸਾਡੇ ਲਈ ਬਹੁਤ ਜਰੂਰੀ ਹੈ। ਜਿਸਦੀ ਸ਼ੁੱਧਤਾ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਜਿਸ ਵਾਤਾਵਰਨ ਵਿੱਚ ਅਸੀਂ ਸਾਹ ਲੈਂਦੇ ਹਾਂ ਉਹ ਹਵਾ ਹੀ ਸ਼ੁੱਧ ਨਹੀਂ ਹੈ। ਕਈ ਤਰ੍ਹਾਂ ਦੇ ਜਹਿਰੀਲੇ ਕਣਾਂ, ਜਹਿਰੀਲੀਆਂ ਗੈਸਾਂ, ਸਨਅਤੀ ਇਕਾਈਆਂ ਦੀਆਂ ਚਿਮਨੀਆਂ ਅਤੇ ਡੀਜ਼ਲ/ਪੈਟਰੋਲ ਨਾਲ ਚੱਲਣ ਵਾਲੇ ਵਾਹਨਾਂ ਦੇ ਧੂੰਏ ਨਾਲ ਅਸੀਂ ਕਈ ਬੀਮਾਰੀਆਂ ਦਾ ਸ਼ਿਕਾਰ ਬਣਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਗੰਦਲੇ ਵਾਤਾਵਰਨ ਵਿੱਚ ਸਾਹ ਲੈਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਿਵੇਂ ਦਮਾ, ਖੰਘ, ਕੈਂਸਰ ਆਦਿ ਦਾ ਖਤਰਾ ਬਣਿਆ ਰਹਿੰਦਾ ਹੈ। ਅਜਿਹਾ ਵਾਤਾਵਰਨ ਜੀਵ-ਜੰਤੂਆਂ ਲਈ ਵੀ ਬਹੁਤ ਨੁਕਸਾਨਦਾਇਕ ਹੈ। ਜਿਸ ਲਈ ਸਾਨੂੰ ਵਾਤਾਵਰਨ ਨੂੰ ਹਰਿਆ ਭਰਿਆ ਰੱਖਣਾ ਹੋਵੇਗਾ। ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਕਿਹਾ ਦੁਸਰੇ ਪਾਸੇ ਧਰਤੀ ਉਪਰਲਾ ਪਾਣੀ ਵੀ ਜ਼ਹਿਰੀਲਾ ਹੋ ਚੁੱਕਾ ਹੈ। ਜ਼ਹਿਰੀਲਾ ਪਾਣੀ ਅਤੇ ਸੀਵਰੇਜ ਦਾ ਗੰਦਮੰਦ ਨਹਿਰਾਂ ਅਤੇ ਨਦੀਆਂ ਵਿੱਚ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਪਾਣੀ ਫਸਲਾਂ ਅਤੇ ਪਸ਼ੂਆਂ ਲਈ ਨੁਕਸਾਨਦਾਇਕ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਵਾਤਾਵਰਨ ਦੀ ਸ਼ੁਧਤਾ ਲਈ ਧਰਤੀ ਉਪਰਲੇ ਦਰਖਤ ਨਾ ਕੱਟੇ ਜਾਣ ਜੋ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਮਦਦ ਕਰਦੇ ਹਨ। ਨਵੇਂ ਰੁੱਖ ਲਾਉਣੇ ਵੀ ਬਹੁਤ ਜਰੂਰੀ ਹਨ ਤਾਂ ਜੋ ਲੋੜ ਪੈਣ ‘ਤੇ ਪੁਰਾਣੇ ਰੁੱਖਾਂ ਦੀ ਵਰਤੋਂ ਹੋ ਸਕੇ। ਉਨ੍ਹਾਂ ਕਿਹਾ ਆਉ ਸਾਰੇ ਰੱਲਕੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਯੋਗਦਾਨ ਪਾਈਏ ਅਤੇ ਰੁੱਖ ਲਗਾਈਏ। ਜੇਕਰ ਅਸੀਂ ਪਹਿਲ ਦੇ ਆਧਾਰ ਤੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਇਸ ਵਾਤਾਵਰਨ ਵਿੱਚ ਸਾਡੇ ਲਈ ਜਿਉਣਾ ਹੀ ਔਖਾ ਹੋ ਜਾਏਗਾ।

No comments:
Post a Comment